ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captai Amrinder Singh) ਵਲੋਂ ਪ੍ਰੈਸ ਕਾਨਫਰੰਸ (Press Confrence) ਕੀਤੀ ਜਾ ਰਹੀ ਹੈ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ਉਹ 3 ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ, ਜਿੱਥੇ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਕਿਸਾਨਾਂ ਦਾ ਮੁੱਦਾ ਪਹਿਲ ਦੇ ਆਧਾਰ 'ਤੇ ਚੁੱਕਣਗੇ।
ਕੈਪਟਨ ਵਲੋਂ ਕਿਸਾਨਾਂ ਹਮਾਇਤ ਵਿਚ ਸਾਂਝੀ ਕੀਤੀ ਸੀ ਪੋਸਟ
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸੋਸ਼ਲ ਮੀਡੀਆ (Social Media) ਅਕਾਉਂਟ ਫੇਸਬੁੱਕ (Facebook) 'ਤੇ ਵੀ ਇਕ ਪੋਸਟ (Post) ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਸਾਫ-ਸਾਫ ਲਿਖਿਆ ਹੈ ਕਿ ਜੇਕਰ ਕੇਂਦਰ ਸਰਕਾਰ ਵਲੋਂ ਕਿਸਾਨਾਂ (Farmers) ਦੇ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤਾਂ ਹੀ ਉਹ ਭਾਜਪਾ ਨਾਲ ਗਠਜੋੜ ਬਾਰੇ ਸੋਚਣਗੇ।
ਕੈਪਟਨ ਅਮਰਿੰਦਰ ਸਿੰਘ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ, ਇਹ ਹੋਣਗੇ ਮੁੱਦੇ ਪਹਿਲਾਂ ਵੀ ਕੈਪਟਨ ਕਰ ਚੁੱਕੇ ਹਨ ਅਮਿਤ ਸ਼ਾਹ ਨਾਲ ਮੁਲਾਕਾਤ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਦਿੱਲੀ ਦੌਰੇ 'ਤੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਈ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵਿਰੋਧੀ ਤਾਕਤਾਂ ਵਲੋਂ ਸੂਬੇ 'ਚ ਘੁਸਪੈਠ ਦੀਆਂ ਕੋਸ਼ਿਸ਼ਾਂ ਸਬੰਧੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਸੀ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਸੀ ਕਿ ਸੂਬੇ ਦੀ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਤੁਰੰਤ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਜਾਣ। ਇਸ ਦੇ ਨਾਲ ਹੀ ਪਾਕਿ ਸਮਰਥਿਤ ਅੱਤਵਾਦੀ ਤਾਕਤਾਂ ਤੋਂ ਸੁਰੱਖਿਆ ਲਈ ਸੀਮਾ ਸੁਰੱਖਿਆ ਬਲ( ਬੀਐਸਐਫ) ਲਈ ਡਰੋਨ ਵਿਰੋਧੀ ਯੰਤਰ ਮੁਹੱਈਆ ਕਰਵਾਏ ਜਾਣ।
ਇਹ ਵੀ ਪੜ੍ਹੋ-ਕੈਪਟਨ ਵਿਕਾਸ ਰੋਕਣ ਵਾਲੀ ਨਕਾਰਾਤਮਕ ਸ਼ਕਤੀ ਸੀ: ਨਵਜੋਤ ਸਿੱਧੂ
ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਸੂਬੇ 'ਚ ਭਾਰੀ ਮਾਤਰਾ 'ਚ ਹਥਿਆਰ,ਹੈਂਡ ਗ੍ਰਨੇਡ ਅਤੇ ਡਰੋਨ, ਆਰਡੀਐਕਸ ਵਿਸਫੋਟਕ, ਡੈਟੋਨੇਟਰ, ਟਾਈਮਰ ਯੰਤਰ, ਅਤਿ ਆਧੁਨਿਕ ਪ੍ਰਯੋਗਸ਼ਾਲਾ ਦੁਆਰਾ ਬਣਾਏ ਗਏ ਟਿਫਿਨ ਬੰਬ ਆਦਿ ਮਿਲ ਰਹੇ ਹਨ। ਜਿਸ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਸੀ ਕਿ ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸੂਬੇ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣੇ ਬਹੁਤ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਗੰਭੀਰ ਸਥਿਤੀ ਨੂੰ ਦੇਖਦਿਆਂ ਮਾਮਲੇ 'ਚ ਦਖ਼ਲ ਦੇਣਾ ਚਾਹੀਦਾ ਹੈ।ਕੈਪਟਨ ਅਮਰਿੰਦਰ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਬਠਿੰਡਾ, ਫਗਵਾੜਾ ਅਤੇ ਮੋਗਾ ਲਈ ਸੀਏਪੀਐਫ ਦੀ ਤਾਇਨਾਤੀ ਦੇ ਨਾਲ ਨਾਲ ਸਰਹੱਦਾਂ 'ਤੇ ਤਾਇਨਾਤ ਬੀਐਸਐਫ ਲਈ ਡਰੋਨ ਵਿਰੋਧੀ ਤਕਨੀਕ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ-BSF ਮਾਮਲੇ ’ਤੇ ਪੰਜਾਬ ਸਰਕਾਰ ਨੇ 8 ਨਵੰਬਰ ਨੂੰ ਸੱਦਿਆ ਵਿਸ਼ੇਸ਼ ਇਜਲਾਸ