ਪੰਜਾਬ

punjab

By

Published : Nov 9, 2020, 10:53 PM IST

ETV Bharat / city

ਕੈਪਟਨ ਨੇ ਕਿਸਾਨਾਂ ਨੂੰ ਮੁਸਾਫਰ ਰੇਲਾਂ ਤੋਂ ਰੋਕ ਹਟਾਉਣ ਦੀ ਕੀਤੀ ਅਪੀਲ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ 'ਤੇ ਹਟਾਉਣ ਦੀ ਅਪੀਲ ਕੀਤੀ ਹੈ।

ਕੇਂਦਰ ਵੱਲੋਂ ਸੱਦੇ ਦੇ ਮੱਦੇਨਜ਼ਰ ਕੈਪਟਨ ਨੇ ਕਿਸਾਨਾਂ ਨੂੰ ਮੁਸਾਫਰ ਰੇਲਾਂ 'ਤੇ ਰੋਕਾਂ ਹਟਾਉਣ ਦੀ ਕੀਤੀ ਅਪੀਲ
ਕੇਂਦਰ ਵੱਲੋਂ ਸੱਦੇ ਦੇ ਮੱਦੇਨਜ਼ਰ ਕੈਪਟਨ ਨੇ ਕਿਸਾਨਾਂ ਨੂੰ ਮੁਸਾਫਰ ਰੇਲਾਂ 'ਤੇ ਰੋਕਾਂ ਹਟਾਉਣ ਦੀ ਕੀਤੀ ਅਪੀਲ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ 'ਤੇ ਹਟਾਉਣ ਦੀ ਅਪੀਲ ਕੀਤੀ ਹੈ।

ਸੋਮਵਾਰ ਨੂੰ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵੱਲੋਂ ਕਿਸਾਨਾਂ ਨੂੰ ਦਿੱਤੇ ਗੱਲਬਾਤ ਦੇ ਸੱਦੇ ਨੂੰ ਧਿਆਨ ਵਿੱਚ ਰੱਖਣ ਦੇ ਨਾਲ-ਨਾਲ ਸੈਨਿਕਾਂ ਸਮੇਤ ਲੱਖਾਂ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ 'ਤੇ ਵੀ ਗੌਰ ਕਰਨ ਕਿਉਂ ਜੋ ਸਾਡੇ ਫੌਜੀਆਂ ਸਮੇਤ ਵੱਡੀ ਗਿਣਤੀ ਵਿੱਚ ਪੰਜਾਬੀ ਸੂਬੇ ਵਿੱਚ ਰੇਲ ਆਵਾਜਾਈ ਬੰਦ ਹੋਣ ਕਾਰਨ ਦੀਵਾਲੀ ਦੇ ਤਿਉਹਾਰ 'ਤੇ ਆਪਣੇ ਘਰ ਪਰਤਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਹਟਾਉਣ ਨਾਲ ਇਨ੍ਹਾਂ ਸੈਨਿਕਾਂ ਅਤੇ ਹੋਰਾਂ ਨੂੰ ਆਪਣੇ ਪਰਿਵਾਰਾਂ ਨਾਲ ਤਿਉਹਾਰ ਮਨਾਉਣ ਵਿੱਚ ਸਹਾਇਤਾ ਮਿਲੇਗੀ।

ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਗੱਲਬਾਤ ਦੇ ਸੱਦੇ ਜੋ ਮੀਡੀਆ ਰਿਪੋਰਟਾਂ ਮੁਤਾਬਕ 13 ਨਵੰਬਰ ਦਾ ਦਿਨ ਨਿਰਧਾਰਤ ਹੈ, ਨਾਲ ਖੇਤੀ ਬਾਰੇ ਕੇਂਦਰੀ ਕਾਨੂੰਨਾਂ ਉਤੇ ਪੈਦਾ ਹੋਏ ਸੰਕਟ ਦੇ ਛੇਤੀ ਸੁਲਝ ਜਾਣ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਗੁੱਸਾ ਸਪੱਸ਼ਟ ਤੌਰ 'ਤੇ ਕੇਂਦਰ ਸਰਕਾਰ ਤੱਕ ਪਹੁੰਚਿਆ ਹੈ ਜਿਸ ਕਰਕੇ ਕੇਂਦਰ ਆਖਰ ਵਿੱਚ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹੋਇਆ ਜਾਪਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਪੈਦਾ ਹੋਈਆਂ ਸਮੱਸਿਆਵਾਂ ਅਤੇ ਵੱਡੇ ਆਰਥਿਕ ਘਾਟੇ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਕਿਸਾਨ ਯੂਨੀਅਨਾਂ ਸਾਰੇ ਭਾਈਵਾਲਾਂ ਦੇ ਵਡੇਰੇ ਹਿੱਤ ਵਿੱਚ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਬਦਲੇ ਵਿੱਚ ਆਪਣਾ ਸਹਿਯੋਗ ਦੇਣਗੀਆਂ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸਕਰਾਤਮਕ ਪਹੁੰਚ ਨਾਲ ਪ੍ਰਤੀਕਰਮ ਦੇਣ ਦੀ ਅਪੀਲ ਕੀਤੀ।

ABOUT THE AUTHOR

...view details