ਪੰਜਾਬ

punjab

ETV Bharat / city

ਕੈਪਟਨ ਨੇ ਆਕਸੀਜਨ ਦੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ - ਕੇਂਦਰੀ ਗ੍ਰਹਿ ਮੰਤਰੀ

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਅਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ,  ਆਕਸੀਜਨ ਦੀ ਕੀਤੀ ਮੰਗ
ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਅਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਆਕਸੀਜਨ ਦੀ ਕੀਤੀ ਮੰਗ

By

Published : May 4, 2021, 7:07 PM IST

ਚੰਡੀਗੜ੍ਹ:ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਕਸੀਜਨ ਦੀ ਸਪਲਾਈ ਅਤੇ 20 ਟੈਂਕਰ ਨੂੰ ਮੰਗਵਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੇੈ।ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਸੂਬੇ ਵਿੱਚ ਵੱਖ-ਵੱਖ ਪੱਧਰਾਂ 'ਤੇ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10000 ਤੱਕ ਅੱਪੜਨ ਦੇ ਚੱਲਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੱਖੋ-ਵੱਖਰੇ ਪੱਤਰ ਭੇਜੇ ਹਨ।

ਆਕਸੀਜਨ ਦੇ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵੱਧ ਰਹੇ ਕੇਸਾਂ ਦੇ ਦਬਾਅ ਨਾਲ ਉਹ ਆਕਸੀਜਨ ਦੀ ਘਾਟ ਕਾਰਨ ਲੈਵਲ 2 ਤੇ ਲੈਵਲ 3 ਦੇ ਬਿਸਤਰਿਆਂ ਨੂੰ ਵਧਾਉਣ ਵਿੱਚ ਅਸਮਰੱਥ ਹਨ। ਸੂਬੇ ਨੂੰ ਆਕਸੀਜਨ ਬਿਸਤਰਿਆਂ ਦੀ ਘਾਟ ਹੋਣ ਦੀ ਸੰਭਾਵਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਾਹਰੋਂ ਐਲ.ਐਮ.ਓ. ਦੀ ਕੁੱਲ ਸਪਲਾਈ ਮੌਜੂਦਾ ਸਮੇਂ 195 ਮੀਟਰਿਕ ਟਨ ਮਿਲ ਰਹੀ ਹੈ ਜਿਸ ਵਿੱਚੋਂ 90 ਮੀਟਰਿਕ ਟਨ ਪੂਰਬੀ ਭਾਰਤ ਦੇ ਬੋਕਾਰੋ ਤੋਂ ਮਿਲ ਰਹੀ ਹੈ। ਬਾਕੀ 105 ਮੀਟਰਿਕ ਟਨ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਐਲ.ਐਮ.ਓ. ਕੇਂਦਰਾਂ ਤੋਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੋਜ਼ਾਨਾ ਦਾ ਨਿਰਧਾਰਤ ਕੋਟਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਪਾਣੀਪਤ (ਹਰਿਆਣਾ) ਤੋਂ 5.6 ਮੀਟਰਿਕ ਟਨ, ਸੈਲਾ ਕੁਈ, ਦੇਹਰਾਦੂਨ (ਉਤਰਾਖੰਡ) ਤੋਂ 100 ਮੀਟਰਿਕ ਟਨ ਅਤੇ ਰੁੜਕੀ ਤੋਂ 10 ਮੀਟਰਿਕ ਟਨ ਦਾ ਬੈਕਲਾਗ ਪਿਆ ਹੈ।

ਟੈਂਕਰਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਦੋ ਖਾਲੀ ਟੈਂਕਰ ਹਵਾਈ ਮਾਰਗ ਰਾਹੀਂ ਰੋਜ਼ਾਨਾ ਰਾਂਚੀ ਭੇਜ ਰਿਹਾ ਹੈ ਅਤੇ ਭਰੇ ਹੋਏ ਟੈਂਕਰ 48-50 ਘੰਟਿਆਂ ਦੇ ਸੜਕੀ ਸਫਰ ਰਾਹੀਂ ਬੋਕਾਰੋ ਤੋਂ ਵਾਪਸ ਆਉਂਦੇ ਹਨ। ਇਸ ਤੋਂ ਇਲਾਵਾ ਕਿਹਾ ਹੈ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਬੋਕਾਰੋ ਤੋਂ ਰੋਜ਼ਾਨਾ 90 ਮੀਟਰਿਕ ਟਨ ਦੀ ਨਿਯਮਿਤ ਨਿਕਾਸੀ ਲਈ ਭਾਰਤ ਸਰਕਾਰ ਨੂੰ 20 ਵਾਧੂ ਟੈਂਕਰ (ਰੇਲ ਸਫਰ ਦੇ ਅਨੁਕੂਲ) ਅਲਾਟ ਕਰਨ ਦੀ ਅਪੀਲ ਕੀਤੀ ਸੀ ਪਰ ਸੂਬੇ ਨੂੰ ਇਹ ਦੱਸਿਆ ਗਿਆ ਕਿ ਸਿਰਫ ਦੋ ਟੈਂਕਰ ਹੀ ਮੁਹੱਈਆ ਕਰਵਾਏ ਜਾਣਗੇ ਪਰ ਉਹ ਵੀ ਅਜੇ ਮਿਲਣੇ ਬਾਕੀ ਹਨ।ਸੀ ਐਮ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸੰਕਟ ਦੀ ਘੜੀ ਵਿਚ ਆਕਸੀਜਨ ਦੀ ਪੂਰਤੀ ਕੀਤੀ ਜਾਣੀ ਲਾਜ਼ਮੀ ਹੈ।

ਇਹ ਵੀ ਪੜੋ:ਬਠਿੰਡਾ: ਦੁਕਾਨਾਂ ਬੰਦ ਕਰਵਾਉਣ ਆਈ ਪੁਲਿਸ ਨਾਲ ਧੱਕਾ ਮੁੱਕੀ

ABOUT THE AUTHOR

...view details