ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਸੁਰੱਖਿਆ ਪ੍ਰੋਟੋਕੋਲ (Security protocol) ਦੇ ਤਹਿਤ ਘਟਾਈ ਗਈ ਹੈ। ਦੂਜੇ ਪਾਸੇ ਵਿਰੋਧੀਆਂ ਵਲੋਂ ਇਹ ਵੀ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ਦੇ ਹੀ ਪਾਰਟੀ ਆਗੂਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ, ਜਿਸ ਕਾਰਣ ਉਨ੍ਹਾਂ ਦੀ ਸੁਰੱਖਿਆ (Security) ਵਿਚ ਕਟੌਤੀ ਕੀਤੀ ਗਈ ਹੈ। ਜਦੋਂ ਕਿ ਇਸ ਤਰ੍ਹਾਂ ਦਾ ਕੁਝ ਨਹੀਂ ਹੈ ਪ੍ਰੋਟੋਕੋਲ ਦੇ ਤਹਿਤ ਹੀ ਜਦੋਂ ਮੁੱਖ ਮੰਤਰੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਜਾਂਦੀ ਹੈ।
ਸਿਸਵਾਂ ਫਾਰਮ ਹਾਊਸ ਦੇ ਬਾਹਰੋਂ ਚੁੱਕੇ ਜਾ ਰਹੇ ਹਨ ਬੈਰੀਕੇਡ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਫਾਰਮ ਹਾਊਸ (Sixteenth Farm House) ਦੇ ਬਾਹਰ ਲੱਗੀ ਸੁਰੱਖਿਆ ਫੋਰਸ ਵਲੋਂ ਸਮਾਨ ਸਮੇਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਸਿਸਵਾਂ ਫਾਰਮ 'ਤੇ ਕੈਪਟਨ ਅਮਰਿੰਦਰ ਸਿੰਘ ਮੌਜੂਦ ਹਨ। ਪੁਲਿਸ ਪ੍ਰਸ਼ਾਸਨ ਵਲੋਂ ਫਾਰਮ ਹਾਊਸ ਦੇ ਬਾਹਰੋਂ ਆਪਣੀ ਸੁਰੱਖਿਆ ਨੂੰ ਘਟਾ ਦਿੱਤਾ ਹੈ। ਪੁਲਿਸ ਵਲੋਂ ਉਥੇ ਲਗਾਏ ਗਏ ਬੈਰੀਕੇਡ ਅਤੇ ਪੁਲਿਸ ਸਕਿਓਰਿਟੀ ਨਾਲ ਸਬੰਧਿਤ ਸਮਾਨ ਕੁਰਸੀਆਂ, ਮੇਜ ਅਤੇ ਪੱਖੇ ਆਦਿ ਨੂੰ ਉਥੋਂ ਚੁੱਕ ਕੇ ਗੱਡੀ ਵਿਚ ਪਾਇਆ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵਧਾਈ ਦਿੱਤੀ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਸ਼ਨੀਵਾਰ ਨੂੰ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸਤੋਂ ਬਾਅਦ ਉਹ ਮੀਡੀਆ ਦੇ ਮੁਖਾਤਿਬ ਹੋਏ ਅਤੇ ਉਨ੍ਹਾਂ ਨੇ ਕਿਹਾ ਕਿ ਮੇਰੇ ਕੋਲ ਕਈ ਆਪਸ਼ਨ ਹਨ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੀ ਕਈ ਸਵਾਲ ਚੁੱਕੇ ਸਨ। ਤੁਹਾਨੂੰ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿਚ ਵੀ ਸ਼ਾਮਲ ਨਹੀਂ ਹੋਏ।
ਇਹ ਵੀ ਪੜ੍ਹੋ-ਸੀਐੱਮ ਬਣਨ ਤੋਂ ਬਾਅਦ ਖ਼ਤਰੇ 'ਚ ਚੰਨੀ ਦੀ ਕੁਰਸੀ?