ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੌਕਡਾਊਨ ਨਾਲ ਸਬੰਧਤ ਅਗਲਾ ਕਦਮ ਚੁੱਕਣ ਦਾ ਫ਼ੈਸਲਾ 30 ਮਈ ਨੂੰ ਲਿਆ ਜਾਵੇਗਾ।
ਲੌਕਡਾਊਨ 'ਚ ਵਾਧਾ ਹੋਵੇਗਾ ਜਾਂ ਨਹੀਂ, 30 ਮਈ ਨੂੰ ਮੁੱਖ ਮੰਤਰੀ ਕਰਨਗੇ ਐਲਾਨ - ਪੰਜਾਬ ਲੌਕਡਾਊਨ
ਸੂਬੇ ਵਿੱਚ ਲੌਕਡਾਊਨ ਨਾਲ ਸਬੰਧਤ ਅਗਲਾ ਕਦਮ ਚੁੱਕਣ ਦਾ ਫ਼ੈਸਲਾ 30 ਮਈ ਨੂੰ ਲਿਆ ਜਾਵੇਗਾ। ਮੁੱਖ ਮੰਤਰੀ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲੈਣਗੇ ਅਤੇ ਲੌਕਡਾਊਨ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫ਼ੈਸਲੇ ਦਾ ਐਲਾਨ ਕਰਨਗੇ।

ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ 30 ਮਈ ਨੂੰ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲੈਣਗੇ ਅਤੇ ਲੌਕਡਾਊਨ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫ਼ੈਸਲੇ ਦਾ ਐਲਾਨ ਕਰਨਗੇ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਹ ਪ੍ਰਗਟਾਵਾ ਕਰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫ਼ੈਸਲਾ ਕੀਤਾ ਕਿ ਮੌਜੂਦਾ ਲੌਕਡਾਊਨ ਮੁੱਕਣ ਤੋਂ ਕੁੱਝ ਦਿਨ ਪਹਿਲਾਂ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਅਗਲਾ ਕਦਮ ਚੁੱਕਣਾ ਚਾਹੀਦਾ ਹੈ। ਲੌਕਡਾਊਨ ਵਿੱਚ ਬਿਨਾਂ ਢਿੱਲ ਜਾਂ ਢਿੱਲ ਨਾਲ ਵਾਧਾ ਕਰਨ ਦਾ ਫ਼ੈਸਲਾ ਜਾਇਜ਼ਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।