ਚੰਡੀਗੜ੍ਹ: ਸ਼ਰਾਬ ਕਾਂਡ 'ਤੇ ਵਿਰੋਧੀਆਂ ਦੇ ਹਮਲਿਆਂ ਦੇ ਵਿਚਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲਣ ਜਾਣਗੇ। ਇਸ ਦੌਰਾਨ ਉਨ੍ਹਾਂ ਨਾਲ ਸੁਨੀਲ ਜਾਖੜ, ਡੀਜੀਪੀ ਦਿਨਕਰ ਗੁਪਤਾ ਮੌਜੂਦ ਹੋਣਗੇ।
ਸ਼ਰਾਬ ਕਾਂਡ ਦੇ ਪੀੜਤਾਂ ਨੂੰ ਸ਼ੁੱਕਰਵਾਰ ਨੂੰ ਮਿਲਣਗੇ ਮੁੱਖ ਮੰਤਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਸ਼ੁੱਕਰਵਾਰ ਨੂੰ ਮਿਲਣ ਜਾਣਗੇ।
ਸ਼ਰਾਬ ਕਾਂਡ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਕਾਂਗਰਸ ਦੇ ਕਈ ਵਿਧਾਇਕਾਂ ਤੇ ਵਜ਼ੀਰਾਂ ਨੇ ਤਾਂ ਮੁਲਾਕਾਤ ਕੀਤੀ ਹੈ ਪਰ ਮੁੱਖ ਮੰਤਰੀ ਪਹਿਲੀ ਵਾਰ ਪੀੜਤ ਪਰਿਵਾਰਾਂ ਨੂੰ ਮਿਲਣ ਜਣਗੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਨਾਲ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਡੀਜੀਪੀ ਪੰਜਾਬ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਵੀ ਮੌਜੂਦ ਹੋਣਗੇ।
ਦੱਸ ਦੇਈਏ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜਾਬ ਦੇ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 110 ਤੋਂ ਵੱਧ ਲੋਕ ਮਾਰੇ ਗਏ ਹਨ। ਮੁੱਖ ਮੰਤਰੀ ਵੱਲੋਂ ਹਰੇਕ ਮ੍ਰਿਤਰ ਦੇ ਪਰਿਵਾਰ ਲਈ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ ਹੈ।