ਪੰਜਾਬ

punjab

ETV Bharat / city

ਕੈਪਟਨ ਸਰਕਾਰ ਬਹਿਬਲ ਕਲਾਂ-ਬਰਗਾੜੀ 'ਤੇ ਇਨਸਾਫ ਦੇਵੇ: ਅਮਨ ਅਰੋੜਾ - punjab budget 2020

ਅਮਨ ਅਰੋੜਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਕਿ ਹੁਣ ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਦੀ ਸਮਾਂਬੱਧ ਜਾਂਚ ਦੋਸ਼ੀਆਂ ਨੂੰ ਸਜਾ ਯਕੀਨੀ ਬਣਾਵੇ।

ਅਮਨ ਅਰੋੜਾ ਦੀ ਈਟੀਵੀ ਭਾਰਤ ਨਾਲ ਖ਼ਾਸ ਗੱਲਬਾ
ਅਮਨ ਅਰੋੜਾ ਦੀ ਈਟੀਵੀ ਭਾਰਤ ਨਾਲ ਖ਼ਾਸ ਗੱਲਬਾ

By

Published : Feb 20, 2020, 8:45 PM IST

ਚੰਡੀਗੜ੍ਹ: ਬੇਅਦਬੀ ਮਾਮਲਿਆਂ ਦੀ ਜਾਂਚ ਬਾਰੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹੱਕ 'ਚ ਦਿੱਤੇ ਫ਼ੈਸਲੇ ਦਾ 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਸਵਾਗਤ ਕੀਤਾ ਹੈ। ਵਿਧਾਨ ਸਭਾ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੱਤੀ। ਅਮਨ ਅਰੋੜਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਕਿ ਹੁਣ ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਦੀ ਸਮਾਂ ਬੱਧ ਜਾਂਚ ਕਰਕੇ ਦੋਸ਼ੀਆਂ ਦੀ ਸਜਾ ਯਕੀਨੀ ਬਣਾਵੇ।

ਅਮਨ ਅਰੋੜਾ ਦੀ ਈਟੀਵੀ ਭਾਰਤ ਨਾਲ ਖ਼ਾਸ ਗੱਲਬਾ

ਅਮਨ ਅਰੋੜਾ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਉਹ ਸਪਸ਼ਟ ਕਰਨ ਕਿ ਸੁਪਰੀਮ ਕੋਰਟ ਵੱਲੋਂ ਦਿੱਤਾ ਗਿਆ ਫ਼ੈਸਲਾ ਬਹਿਬਲ ਕਲਾਂ, ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਸਾਰੇ ਮਾਮਲਿਆਂ ਨਾਲ ਸੰਬੰਧਿਤ ਹੈ ਜਾਂ ਨਹੀਂ, ਕਿਉਂਕਿ ਇਹ ਸਾਰੇ ਵੱਖ-ਵੱਖ ਮਾਮਲੇ ਹਨ।

ਇਹ ਵੀ ਪੜ੍ਹੋ: ਬਰਗਾੜੀ ਮਾਮਲੇ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕੈਪਟਨ ਨੇ ਕੀਤੀ ਹਿਮਾਇਤ

ਦੱਸਣਯੋਗ ਹੈ ਕਿ ਜਦੋਂ ਅਮਨ ਅਰੋੜਾ ਬੋਲ ਰਹੇ ਸਨ ਤਾਂ ਉਸ ਸਮੇਂ ਅਕਾਲੀ ਦਲ (ਬਾਦਲ) ਦੇ ਵਿਧਾਇਕ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ। ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਬੇਅਦਬੀ ਮਾਮਲਿਆਂ ਬਾਰੇ ਗੱਲ ਸੁਣਨ ਲਈ ਵੀ ਤਿਆਰ ਨਹੀਂ ਹਨ। ਜਦ ਕਿ ਇਹ ਮਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ।

ABOUT THE AUTHOR

...view details