ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਨਾਲ ਰਲ ਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਜ਼ਾਵਾਂ ਦੇ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਕਾਨੂੰਨ ਤਿਆਰ ਕਰਨ ਸਮੇਂ ਹੀ ਫੌਰੀ ਕਾਰਵਾਈ ਕੀਤੀ ਹੁੰਦੀ ਤਾਂ ਫਿਰ ਕਿਸਾਨ ਅੰਦੋਲਨ ਦੀ ਜ਼ਰੂਰਤ ਹੀ ਨਾ ਪੈਂਦੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਉਸ ਕਮੇਟੀ ਦਾ ਹਿੱਸਾ ਸਨ ਜਿਸਨੇ ਇਹ ਆਰਡੀਨੈਂਸ ਵਿਚਾਰੇ ਤੇ ਤਿਆਰ ਕੀਤੇ। ਉਹਨਾਂ ਕਿਹਾ ਕਿ ਬਾਅਦ ’ਚ ਜਦੋਂ ਪੰਜਾਬ ਵਿਧਾਨ ਸਭਾ ’ਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਮੌਕਾ ਆਇਆ ਤਾਂ ਮੁੱਖ ਮੰਤਰੀ ਨੇ ਐਕਟਾਂ ਨੂੰ ਰੱਦ ਕਰਨ ਦੀ ਥਾਂ ਇਹਨਾਂ ਵਿੱਚ ਸੋਧ ਕਰਨ ਦੀਆਂ ਤਜਵੀਜ਼ਾਂ ਪੇਸ਼ ਕਰ ਦਿੱਤੀਆਂ।
ਇਹ ਵੀ ਪੜੋ: ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਾੜੀਆਂ ਬਿਜਲੀ ਬਿਲਾਂ ਦੀਆਂ ਕਾਪੀਆਂ