ਚੰਡੀਗੜ੍ਹ: ਪਾਕਿਸਤਾਨ 'ਚ ਭੀੜ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲਾ ਅਤੇ ਸਿੱਖ ਵਿਰੋਧੀ ਨਾਅਰਿਆਂ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਫੌਰੀ ਤੌਰ 'ਤੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਨਨਕਾਣਾ ਸਾਹਿਬ 'ਤੇ ਹਮਲਾ: ਕੈਪਟਨ ਨੇ ਇਮਰਾਨ ਖ਼ਾਨ ਨੂੰ ਤੁਰੰਤ ਦਖ਼ਲ ਦੇਣ ਦੀ ਕੀਤੀ ਮੰਗ
ਪਾਕਿਸਤਾਨ 'ਚ ਭੀੜ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲਾ ਅਤੇ ਸਿੱਖ ਵਿਰੋਧੀ ਨਾਅਰਿਆਂ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਫੌਰੀ ਤੌਰ 'ਤੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਨਨਕਾਣਾ ਸਾਹਿਬ 'ਤੇ ਹਮਲਾ: ਕੈਪਟਨ ਨੇ ਇਮਰਾਨ ਖ਼ਾਨ ਨੂੰ ਤੁਰੰਤ ਦਖ਼ਲ ਦੇਣ ਦੀ ਕੀਤੀ ਮੰਗ
ਕੈਪਟਨ ਨੇ ਕਿਹਾ ਕਿ ਗੁਰਦੁਆਰੇ ਵਿੱਚ ਫ਼ਸੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਗੁੱਸੇ ਵਿੱਚ ਆਈ ਭੀੜ ਨੂੰ ਕਾਬੂ ਕੀਤਾ ਜਾਵੇ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੂੰ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕੋਲ ਇਹ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ।
Last Updated : Jan 4, 2020, 7:45 AM IST