ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ 'ਚ ਹੁਣ ਤੱਕ 38 ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹੇ 'ਚ ਸਰਕਾਰ ਵੱਲੋਂ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ। ਇਸ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਨੂੰ ਲੈ ਕੇ ਕੁਝ ਦਿਸ਼ਾ ਨਿਰਦੇਸ਼ਾਂ 'ਤੇ ਵਿਸਥਾਰ ਪੂਰਵਕ ਦੱਸਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਐਕਾਊਂਟ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ 'ਚ ਕੋਰੋਨਾ ਵਾਇਰਸ ਸਬੰਧੀ ਜ਼ਰੂਰੀ ਸਵਾਲਾਂ ਦੇ ਜਵਾਬ ਸਾਂਝੇ ਕੀਤੇ ਗਏ ਹਨ।
ਕੈਪਟਨ ਅਮਰਿੰਦਰ ਨੇ ਕੋਰੋਨਾ ਵਾਇਰਸ ਸਬੰਧੀ ਜ਼ਰੂਰੀ ਸਵਾਲਾਂ ਦੇ ਜਵਾਬ ਸਾਂਝੇ ਕੀਤੇ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਐਕਾਊਂਟ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ 'ਚ ਕੋਰੋਨਾ ਵਾਇਰਸ ਸਬੰਧੀ ਜ਼ਰੂਰੀ ਸਵਾਲਾਂ ਦੇ ਜਵਾਬ ਸਾਂਝੇ ਕੀਤੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ ਪੋਸਟ 'ਚ ਕੋਰੋਨਾ ਵਾਇਰਸ ਦੇ ਕੀ ਲੱਛਣ ਹੁੰਦੇ ਹਨ? ਕੋਵਿਡ 19 ਕਿਵੇਂ ਫੈਲਦਾ ਹੈ? ਕੋਈ ਵਿਅਕਤੀ ਵਿਦੇਸ਼ ਤੋਂ ਆਇਆ ਹੈ ਤੇ ਉਹ ਹਿਦਾਇਤਾਂ ਦਾ ਪਾਲਣ ਨਹੀਂ ਕਰ ਰਿਹਾ ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਅਜਿਹੇ ਕੁੱਝ ਸਵਾਲਾਂ ਦੇ ਜਵਾਬ ਦਿੱਤੇ ਗਏ ਹਨ।
ਕੈਪਟਨ ਅਮਰਿੰਦਰ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਇਸ ਤਸਵੀਰ ਨੂੰ ਕਿਰਪਾ ਕਰਕੇ ਵੱਧ ਤੋਂ ਵੱਧ ਸਾਂਝਾ ਕੀਤਾ ਜਾਵੇ ਤਾਂ ਜੋਂ ਲੋਕਾਂ ਨੂੰ ਇਨ੍ਹਾਂ ਮੁਢਲੀਆਂ ਗੱਲਾਂ ਬਾਰੇ ਉਹ ਜਾਗਰੂਕ ਹੋ ਸਕਣ। ਉਨ੍ਹਾਂ ਲਿਖਿਆ ਕਿ ਪੋਸਟ 'ਚ ਸਾਂਝੇ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਭਾਰਤ 'ਚ ਹੁਣ ਤੱਕ ਕੋਰੋਨਾ ਦੇ 724 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਕਿ ਕੋਰੋਨਾ ਵਾਇਰਸ ਨਾਲ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।