ਚੰਡੀਗੜ੍ਹ:ਵੀਰਵਾਰ ਸਵੇਰੇ ਪੈਰਾ ਖਿਡਾਰੀਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਥੇ ਸਰਕਾਰ ਦੀ ਅਣਦੇਖੀ ਕਾਰਨ ਖਿਡਾਰੀ ਆਪਣੇ ਜਿੱਤੇ ਮੈਡਲ ਸਰਕਾਰ ਨੂੰ ਵਾਪਸ ਕਰਨ ਲਈ ਆਏ ਸਨ। ਇਸ ਦੌਰਾਨ ਆਪ ਵਰਕਰ ਵੀ ਖਿਡਾਰੀਆਂ ਦਾ ਸਾਥ ਦੇਣ ਲਈ ਪਹੁੰਚ ਗਏ, ਜਿਥੇ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ।
ਮੁੱਖ ਮੰਤਰੀ ਨੇ ਪੈਰਾਲੰਪਿਕ ਖਿਡਾਰੀਆਂ ਨੂੰ ਦਿੱਤਾ ਭਰੋਸਾ
ਇਸ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੈਰਾਲੰਪਿਕ ਖਿਡਾਰੀਆਂ ਨਾਲ ਵਿਡੀਉ ਕਾਨਫਰੰਸ ਰਾਹੀਂ ਗੱਲ ਕੀਤੀ ਤੇ ਦੱਸਿਆ ਕਿ ਉਨ੍ਹਾਂ ਖੇਡ ਵਿਭਾਗ ਨੂੰ ਕਿਹਾ ਹੈ ਕਿ ਉਹ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਪੈਰਾ ਖਿਡਾਰੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮੰਤਰੀਮੰਡਲ ਦੇ ਸਾਹਮਣੇ ਨੀਤੀ ਲਿਆਉਣ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਸਾਡੇ ਖਿਡਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।