ਚੰਡੀਗੜ੍ਹ: ਨਿਊਜ਼-18 ਦੇ 23 ਸਾਲਾ ਹੋਣਹਾਰ ਪੱਤਰਕਾਰ ਅਮਨ ਬਰਾੜ ਦਾ ਦੇਹਾਂਤ ਹੋ ਗਿਆ ਹੈ। ਅਮਨ ਅਰੋੜਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕੀਤਾ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਦੁੱਖ ਜ਼ਾਹਿਰ ਕੀਤਾ ਹੈ।
ਅਮਨ ਪਿਛਲੇ ਕਈ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਅਤੇ ਛੁੱਟੀ ਲੈ ਕੇ ਆਪਣਾ ਇਲਾਜ ਕਰਵਾ ਰਿਹਾ ਸੀ।