ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2022) ਲਈ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ (Congress appoints Punjab Pradesh Election Committee)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਦੇ ਚੇਅਰਮੈਨ ਬਣਾਏ ਗਏ ਹਨ (Navjot Sidhu to be Chairman), ਜਦੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕਮੇਟੀ ਦੇ ਇੱਕ ਮੈਂਬਰ (CM Channi is a member of committee) ਦੇ ਰੂਪ ਵਿੱਚ ਲਿਆ ਗਿਆ ਹੈ। ਇਸ ਤਰ੍ਹਾਂ ਚੰਨੀ ਦੇ ਨਾਮ ਦੇ ਉਪਰ ਨਵਜੋਤ ਸਿੱਧੂ ਦੇ ਨਾਮ ਆਉਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਦਾ ਮਖੌਲ ਉਡਾਇਆ ਹੈ।
ਚੰਨੀ ਬਾਰੇ ਬਹੁਤ ਦੁੱਖ ਅਤੇ ਬੁਰਾ ਮਹਿਸੂਸ ਹੋ ਰਿਹਾ ਹੈ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਚੰਨੀ ਬਾਰੇ ਬਹੁਤ ਦੁੱਖ ਅਤੇ ਬੁਰਾ ਮਹਿਸੂਸ ਹੋ ਰਿਹਾ ਹੈ।
ਅਜਿਹਾ ਲੱਗਦਾ ਹੈ ਕਿ ਚੰਨੀ ਸਿਰਫ ਰਾਤ ਦੇ ਚੌਂਕੀਦਾਰ ਬਣ ਕੇ ਰਹਿ ਜਾਣਗੇ
ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ਼ਾਨਦਾਰ ਕਾਬਲੀਅਤ ਹੋਣ ਦੇ ਬਾਵਜੂਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਨਕ ਹੇਠਾਂ ਚੰਨੀ ਨੂੰ ਦਬਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਕਿ ਉਹ ਸਿਰਫ ਰਾਤ ਦੇ ਚੌਂਕੀਦਾਰ ਬਣ ਕੇ ਰਹਿ ਜਾਣਗੇ।
ਮੁੱਖ ਮੰਤਰੀ ਲਈ ਪ੍ਰਦੇਸ਼ ਕਾਗਰਸ ਕਮੇਟੀ ਪ੍ਰਧਾਨ ਦੇ ਹੇਠਾਂ ਕੰਮ ਕਰਨਾ ਸਮਝ ਤੋਂ ਪਰ੍ਹੇ
ਇਸੇ ਲੜੀ ਹੇਠ ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਿੱਧੂ ਨੂੰ ਪੰਜਾਬ ਲਈ ਕਾਂਗਰਸ ਇਲੈਕਸ਼ਨ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ ਅਤੇ ਚੰਨੀ ਨੂੰ ਉਨ੍ਹਾਂ ਦੇ ਹੇਠਾਂ ਕੰਮ ਕਰਨਾ ਪਵੇਗਾ। ਕਿਸੇ ਮੁੱਖ ਮੰਤਰੀ ਲਈ ਪ੍ਰਦੇਸ਼ ਕਾਗਰਸ ਕਮੇਟੀ ਪ੍ਰਧਾਨ ਦੇ ਹੇਠਾਂ ਕੰਮ ਕਰਨਾ ਸਮਝ ਤੋਂ ਪਰ੍ਹੇ ਹੈ।