ਚੰਡੀਗੜ੍ਹ: ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ 'ਤੇ ਚੋਣ ਰੈਲੀਆਂ 'ਚ ਵਿਘਨ ਪਾਉਣ ਨੂੰ ਲੈ ਕੇ ਲਾਏ ਗਏ ਦੋਸ਼ਾਂ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਲੋਕਾਂ ਦਾ ਗੁੱਸਾ ਹੈ, ਜੋ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਪੇਸ਼ ਆਈ ਮੁਸੀਬਤਾਂ ਕਰਕੇ ਬਾਹਰ ਨਿਕਲ ਰਿਹਾ ਹੈ।
ਬਾਦਲਾਂ ਦੇ ਮਾੜੇ ਕਰਮ ਉਨ੍ਹਾਂ ਦਾ ਪਿੱਛਾ ਕਰ ਰਹੇ ਹਨ: ਕੈਪਟਨ - elections update
ਲੋਕ ਸਭਾ ਚੋਣਾਂ ਨੂੰ ਮਹਿਜ਼ 7 ਦਿਨ ਬਾਕੀ ਰਹਿ ਗਏ ਹਨ ਤੇ ਸਿਆਸੀ ਆਗੂਆਂ ਵੱਲੋਂ ਚੋਣ ਪ੍ਰਚਾਰ ਕਾਫ਼ੀ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਬਾਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਚੋਣ ਰੈਲੀ 'ਚ ਵਿਘਨ ਪਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਦਾ ਜਵਾਬ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਇਸ ਅੰਦਾਜ਼ ਵਿੱਚ ਦਿੱਤਾ ਹੈ।
![ਬਾਦਲਾਂ ਦੇ ਮਾੜੇ ਕਰਮ ਉਨ੍ਹਾਂ ਦਾ ਪਿੱਛਾ ਕਰ ਰਹੇ ਹਨ: ਕੈਪਟਨ](https://etvbharatimages.akamaized.net/etvbharat/prod-images/768-512-3260751-thumbnail-3x2-hars.jpg)
ਕੈਪਟਨ ਨੇ ਕਿਹਾ ਕਿ ਹਰਸਿਮਰਤ ਨੂੰ ਉਸ ਦੇ ਹਲਕੇ ਦੇ ਇੱਕ ਪਿੰਡ 'ਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਜਿਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਬਾਦਲਾਂ ਦੇ ਕਰਮ ਉਨ੍ਹਾਂ ਦਾ ਪਿੱਛਾ ਕਰ ਰਹੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੇ ਲਹੂ ਦੇ ਅੱਥਰੂ ਸੁੱਟੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਕਾਰਗੁਜ਼ਾਰੀ ਦੇ ਸਿਰ 'ਤੇ ਜਿੱਤੀਆਂ ਜਾਂਦੀਆਂ ਹਨ ਜੋ ਕਾਂਗਰਸ ਸਰਕਾਰ ਨੇ ਪਹਿਲਾਂ ਹੀ ਵਿਖਾ ਦਿੱਤੀ ਹੈ। ਉਨ੍ਹਾਂ ਨੇ ਹਰਸਿਮਰਤ ਅਤੇ ਬਾਦਲਾਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਬੋਰੀ ਬਿਸਤਰਾ ਲਪੇਟਣਾ ਸ਼ੁਰੂ ਕਰ ਦੇਣ ਕਿਉਂਕਿ ਉਨ੍ਹਾਂ ਦੇ ਮਾੜੇ ਕਰਮਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਹੈ।