ਚੰਡੀਗੜ੍ਹ: ਪੰਜਾਬ ਤੋਂ ਕਾਂਗਰਸ ਨੇ ਆਪਣੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੀਆਂ ਗਤੀਵਿਧੀਆਂ ਨੇ ਹੋਰ ਵੀ ਰਫ਼ਤਾਰ ਫ਼ੜ੍ਹ ਲਈ ਹੈ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬੁੱਧਵਾਰ ਸਵੇਰੇ ਸੁਨੀਲ ਜਾਖੜ, ਸੰਤੋਖ ਚੌਧਰੀ, ਗੁਰਜੀਤ ਔਜਲਾ ਤੇ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉੱਥੇ ਹੀ ਅਕਾਲੀਆਂ ਤੋਂ ਬਾਅਦ ਹੁਣ ਕਾਂਗਰਸ ਵੀ ਡੇਰਿਆਂ ਦੀ ਓਟ ਲੈਂਦੀ ਨਜ਼ਰ ਆ ਰਹੀ ਹੈ।
ਡੇਰਾ ਬਿਆਸ ਮੁਖੀ ਨਾਲ ਕੈਪਟਨ ਨੇ ਕੀਤੀ ਮੁਲਾਕਾਤ, ਮੰਗਿਆ ਡੇਰੇ ਦਾ ਸਮਰਥਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਚੋਣਾਂ ਦੇ ਮੱਦੇਨਜ਼ਰ ਡੇਰੇ ਦਾ ਮੰਗਿਆ ਦਾ ਸਮਰਥਨ।
ss
ਦੱਸ ਦਈਏ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਲਈ ਕੈਪਟਨ ਅਮਰਿੰਦਰ ਸਿੰਘ ਖ਼ਾਸ ਤੌਰ 'ਤੇ ਦਿੱਲੀ ਤੋਂ ਬਿਆਸ ਪੁੱਜੇ।
Last Updated : Apr 3, 2019, 5:13 PM IST