ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਉਨ੍ਹਾਂ ਦੋਸ਼ਾਂ ਨੂੰ 'ਝੂਠ ਦਾ ਪੁਲੰਦਾ' ਕਰਾਰ ਦਿੱਤਾ ਹੈ। ਇਸ ਵਿੱਚ ਉਨ੍ਹਾਂ 'ਤੇ ਗੁਟਕਾ ਸਾਹਿਬ ਦੀ ਸਹੁੰ ਖਾਣ ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਅਸਫ਼ਲ ਰਹਿਣ ਦਾ ਦੋਸ਼ ਲਾਇਆ ਸੀ।
ਇੱਕ ਸੀਨੀਅਰ ਰਾਜਸੀ ਆਗੂ ਦੇ ਕੋਰੇ ਝੂਠ 'ਤੇ ਹੈਰਾਨੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਦਮਦਮਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਉਹ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦੇਣਗੇ, ਜੋ ਉਨ੍ਹਾਂ ਨੇ ਸਫ਼ਲਤਾਪੂਰਵਕ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਨੇ ਬਾਦਲ ਨੂੰ ਦਿੱਤਾ 'ਝੂਠ ਦਾ ਪੁਲੰਦਾ' ਕਰਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਤਾਜ਼ਾ ਬਿਆਨ ਬਾਰੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਝੂਠ ਫੈਲਾਉਣਾ ਬਾਦਲ ਨੂੰ ਸ਼ੋਭਾ ਨਹੀਂ ਦਿੰਦਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਚੋਣ ਵਾਅਦੇ ਅਨੁਸਾਰ ਉਨ੍ਹਾਂ ਦੀ ਸਰਕਾਰ ਦੀ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਨੇ ਸੂਬੇ ਵਿੱਚ ਡਰੱਗ ਮਾਫ਼ੀਆ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ, ਤੇ ਇਹ ਮੁਹਿੰਮ ਬਗ਼ੈਰ ਰੁਕਾਵਟ ਜਾਰੀ ਹੈ।
ਕੈਪਟਨ ਅਮਰਿੰਦਰ ਨੇ ਬਾਦਲ ਨੂੰ ਦਿੱਤਾ 'ਝੂਠ ਦਾ ਪੁਲੰਦਾ' ਕਰਾਰ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਇਕ ਵਿਆਪਕ ਈ.ਡੀ.ਪੀ.- ਲਾਗੂਕਰਨ, ਨਸ਼ਾ ਛੁਡਾਊ ਅਤੇ ਬਚਾਅ ਦੀ ਵਿਆਪਕ ਰਣਨੀਤੀ ਅਪਣਾਈ ਹੈ। ਉਨ੍ਹਾਂ ਕਿਹਾ, “ਅਸੀਂ ਸਾਰੇ ਜਾਣਦੇ ਹਾਂ ਕਿ ਪਿਛਲੀ ਸਰਕਾਰ ਵੱਲੋਂ ਅਜਿਹਾ ਕੋਈ ਉਪਰਾਲਾ ਨਹੀਂ ਕੀਤਾ ਗਿਆ ਸੀ ਬਲਕਿ ਉਹ ਤਾਂ ਸੂਬੇ ਵਿੱਚ ਨਸ਼ਿਆਂ ਦੀ ਹੋਂਦ ਤੋਂ ਵੀ ਇਨਕਾਰੀ ਸਨ।'' ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਸੂਬੇ ਵਿੱਚੋਂ ਮੁਕੰਮਲ ਤੌਰ 'ਤੇ ਨਸ਼ਿਆਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਇਹ ਯਤਨ ਜਾਰੀ ਰੱਖੇ ਜਾਣਗੇ ਅਤੇ ਦੁਹਰਾਏ ਜਾਣਗੇ।