ਪੰਜਾਬ

punjab

ETV Bharat / city

ਕਿਸਾਨਾਂ ਨੂੰ ਮਿਲਦੀ ਰਹੇਗੀ ਮੁਫ਼ਤ ਬਿਜਲੀ: ਕੈਪਟਨ - ਕਿਸਾਨਾਂ ਨੂੰ ਮਿਲਦੀ ਰਹੇਗੀ ਮੁਫ਼ਤ ਬਿਜਲੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਦੀ ਸਕੀਮ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕੈਪਟਨ ਨੇ ਟਵੀਟ ਕਰ ਐਲਾਨ ਕੀਤਾ ਕਿ ਕਿਸਾਨਾਂ ਦੀ ਮੁਫ਼ਤ ਬਿਜਲੀ ਦਾ ਫੈਸਲਾ ਵਾਪਿਸ ਲੈਣ ਦੀ ਕੋਈ ਯੋਜਨਾ ਨਹੀਂ ਹੈ।

captain amrinder singh announce Free Electricity to farmers
ਕਿਸਾਨਾਂ ਨੂੰ ਮਿਲਦੀ ਰਹੇਗੀ ਮੁਫ਼ਤ ਬਿਜਲੀ: ਕੈਪਟਨ ਅਮਰਿੰਦਰ ਸਿੰਘ

By

Published : May 30, 2020, 11:01 AM IST

Updated : May 30, 2020, 11:43 AM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਦੀ ਸਕੀਮ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕੈਪਟਨ ਨੇ ਟਵੀਟ ਕਰ ਐਲਾਨ ਕੀਤਾ ਕਿ ਕਿਸਾਨਾਂ ਦੀ ਮੁਫ਼ਤ ਬਿਜਲੀ ਦਾ ਫੈਸਲਾ ਵਾਪਿਸ ਲੈਣ ਦੀ ਕੋਈ ਯੋਜਨਾ ਨਹੀਂ ਹੈ।

ਕੈਪਟਨ ਨੇ ਟਵੀਟ ਵਿੱਚ ਲਿਖਿਆ ਕਿ,"ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਵਾਉਂਦਾ ਹਾਂ ਕਿ ਪੰਜਾਬ ਵਿੱਚ ਖੇਤੀਬਾੜੀ ਲਈ ਮੁਫ਼ਤ ਬਿਜਲੀ ਦੀ ਸਕੀਮ ਨੂੰ ਵਾਪਿਸ ਲੈਣ ਦੀ ਕੋਈ ਯੋਜਨਾ ਨਹੀਂ ਹੈ।" ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਮੈਂ ਕਿਸਾਨਾਂ ਦੇ ਆਰਥਿਕ ਹਾਲਾਤਾਂ ਨੂੰ ਜਾਣਦਾ ਹਾਂ ਅਤੇ ਤੁਹਾਡੀ ਫ਼ਸਲਾਂ ਲਈ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਾ ਹਾਂ। ਇਸ ਲਈ ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ।

ਇਹ ਵੀ ਪੜ੍ਹੋ: NDA 2.0: ਪਹਿਲੀ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਨਾਂਅ ਲਿੱਖੀ ਚਿੱਠੀ

Last Updated : May 30, 2020, 11:43 AM IST

ABOUT THE AUTHOR

...view details