ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨਾਲ ਪੰਜਾਬ ਵਿੱਚ ਰਹਿ ਰਹੇ ਬਿਹਾਰ ਦੇ ਮਜ਼ਦੂਰਾਂ ਸਬੰਧੀ ਫੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਨੀਤੀਸ਼ ਕੁਮਾਰ ਨੂੰ ਭਰੋਸਾ ਦਵਾਇਆ ਕਿ ਪ੍ਰਵਾਸੀ ਮਜ਼ਦੂਰਾਂ ਦਾ ਪੰਜਾਬ ਸਰਕਾਰ ਖ਼ਿਆਲ ਰੱਖੇਗੀ। ਉਨ੍ਹਾਂ ਨੀਤੀਸ਼ ਕੁਮਾਰ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਨਾਗਰਿਕਾਂ ਨੂੰ ਅਪੀਲ ਕਰਨ ਕਿ ਉਹ ਪੰਜਾਬ ਵਿੱਚ ਹੀ ਰਹਿਣ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚ ਰਹਿ ਰਹੇ ਮਜ਼ਦੂਰਾਂ ਦਾ ਧਿਆਨ ਰੱਖਣ ਦੀ ਵੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਾਰੇ ਮਜ਼ਦੂਰਾਂ ਦਾ ਪੰਜਾਬ ਸਰਕਾਰ ਵੱਲੋਂ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇੰਡਸਟਰੀ ਤੋਂ ਦਿਹਾੜੀ ਵੀ ਦਵਾ ਰਹੇ ਹਨ।