ਚੰਡੀਗੜ੍ਹ: ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਸੂਰਮਿਆਂ ਦੀਆਂ ਕੁਰਬਾਨੀਆਂ ਕਿਸੇ ਤੋਂ ਲੁਕੀਆਂ ਨਹੀਂ। ਕਰਤਾਰ ਸਿੰਘ ਸਰਾਭਾ ਵੀ ਅਜਿਹੇ ਆਜ਼ਾਦੀ ਘੁਲਾਟੀਏ ਸਨ ਜਿੰਨਾ ਬੜੀ ਹੀ ਛੋਟੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ। ਅੱਜ ਉਨ੍ਹਾਂ ਦੇ ਜਨਮਦਿਨ ਮੌਕੇ ਕਈ ਸਿਆਸੀ ਆਗੂਆਂ ਨੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ,"ਮੈਂ ਕਰਤਾਰ ਸਿੰਘ ਸਰਾਭਾ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਉਹ ਸਿਰਫ਼ 15 ਸਾਲਾਂ ਦਾ ਸੀ ਜਦੋਂ ਉਹ ਗਦਰ ਪਾਰਟੀ ਵਿੱਚ ਸ਼ਾਮਿਲ ਹੋਏ ਅਤੇ ਅੱਜ ਵੀ ਪੰਜਾਬ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹਨ। ਸਾਡੇ ਸਵਤੰਤਰਤਾ ਸੰਗਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਅਸੀਂ ਸਦਾ ਉਨ੍ਹਾਂ ਦੇ ਰਿਣੀ ਹਾਂ।"