ਚੰਡੀਗੜ੍ਹ: ਕਾਲੇ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨੀ ਅੰਦੋਲਨ ਵਿਚਾਲੇ ਕੌਮੀ ਜਾਂਚ ਏਜੰਸੀ ਕਿਸਾਨਾਂ ਦੀ ਮਦਦ ਕਰਨ ਵਾਲੇ ਸੰਗਠਨਾਂ ਤੇ ਹਮਾਇਤੀਆਂ ਨੂੰ ਨੋਟਿਸ ਜਾਰੀ ਕਰ ਰਹੀ ਹੈ। NIA ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦੀ ਪੰਜਾਬ ਭਰ 'ਚ ਨਿਖੇਧੀ ਹੋ ਰਹੀ ਹੈ। ਵੱਖ-ਵੱਖ ਪਾਰਟੀ ਦੇ ਸਿਆਸੀ ਆਗੂ ਇਸ ਨੂੰ ਭਾਜਪਾ ਦੀ ਮਾੜੀ ਨੀਤੀ ਦੱਸ ਰਹੇ ਹਨ।
NIA ਦੀ ਕਾਰਵਾਈ 'ਤੇ ਭੜਕੇ ਕੈਪਟਨ, ਚੇਤਾਵਨੀ ਦਿੰਦੇ ਹੋਏ ਬੋਲੇ... - NIA
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਐਨਆਈਏ ਵੱਲੋਂ ਨੋਟਿਸ ਜਾਰੀ ਹੋਣ 'ਤੇ ਸਖ਼ਤ ਨਿੰਦਾ ਕੀਤੀ ਹੈ। ਕੈਪਟਨ ਨੇ ਭਾਰਤ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਜਿਹੀਆਂ ਕਾਰਵਾਈਆਂ ਕਰਕੇ ਉਹ ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
NIA ਦੀ ਇਸ ਕਾਰਵਾਈ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਨਿੰਦਾ ਕੀਤੀ ਹੈ। ਕੈਪਟਨ ਨੇ ਟਵੀਟ ਕਰ ਕੇ ਕਿਹਾ, "ਮੈਂ ਖੇਤੀ ਕਾਨੂੰਨਾਂ ਵਿਰੁੱਧ ਵੱਖ-ਵੱਖ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਐਨਆਈਏ ਵੱਲੋਂ ਨੋਟਿਸ ਜਾਰੀ ਕਰਨ ਦੀ ਸਖ਼ਤ ਨਿੰਦਾ ਕਰਦਾ ਹਾਂ। ਕੀ ਸਾਡੇ ਕਿਸਾਨ ਵੱਖਵਾਦੀ ਅਤੇ ਅੱਤਵਾਦੀਆਂ ਵਰਗੇ ਦਿਖਾਈ ਦਿੰਦੇ ਹਨ? ਇਸ ਮੁੱਦੇ ਨੂੰ ਸੁਲਝਾਉਣ ਦੀ ਬਜਾਏ, ਭਾਜਪਾ ਸਾਡੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਨੀਤੀ ਦਾ ਸਹਾਰਾ ਲੈ ਰਹੀ ਹੈ।
ਕੈਪਟਨ ਨੇ ਭਾਰਤ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਜਿਹੀਆਂ ਕਾਰਵਾਈਆਂ ਕਰਕੇ ਉਹ ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੈਪਟਨ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਸਥਿਤੀ ਨੂੰ ਅਜੇ ਵੀ ਕਾਬੂ ਨਹੀਂ ਕੀਤਾ ਗਿਆ ਤਾਂ ਬਾਅਦ 'ਚ ਵਿਗੜੀ ਹੋਈ ਸਥਿਤੀ ਨੂੰ ਕਾਬੂ ਕਰਨ ਲਈ ਭਾਜਪਾ ਦਾ ਕੋਈ ਵੀ ਸ਼ਕਤੀਸ਼ਾਲੀ ਆਗੂ ਆ ਜਾਵੇ, ਫਿਰ ਉਹ ਵੀ ਕੁਝ ਨਹੀਂ ਕਰ ਸਕੇਗਾ।