ਚੰਡੀਗੜ੍ਹ: ਵਿਸਾਖੀ ਪੰਜਾਬੀਆਂ ਖੁਸ਼ੀਆਂ ਅਤੇ ਖੇੜਿਆਂ ਦਾ ਤਿਉਹਾਰ ਹੈ। ਵਿਸਾਖੀ ਦੀ ਖ਼ਾਲਸਾ ਦੇ ਸਾਜਨਾ ਦਿਵਸ ਨੂੰ ਸਮਰਪਿਤ ਹੈ। ਇਸ ਵਰ੍ਹੇ ਵਿਸਾਖੀ ਮੌਕੇ ਕੋਰੋਨਾ ਵਾਇਰਸ ਦਾ ਸੰਕਟ ਹੈ, ਜਿਸ ਕਾਰਨ ਲੋਕਾਂ ਨੂੰ ਘਰਾਂ ਵਿੱਚ ਰਹਿਣਾ ਪੈ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨੂੰ ਵਿਸਾਖੀ ਅਤੇ ਖ਼ਾਲਸਾ ਦੇ ਸਾਜਨਾ ਦਿਵਸ ਦੀ ਵਧਾਈਆਂ ਦਿੱਤੀਆਂ ਹਨ।
ਕੈਪਟਨ ਨੇ ਪੰਜਾਬੀਆਂ ਨੂੰ ਵਿਸਾਖੀ ਮੌਕੇ ਅਰਦਾਸ ਕਰਨ ਦੀ ਕੀਤੀ ਅਪੀਲ - capaitan appeal to punjabi's on visakhi
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈਆਂ ਦਿੱਤੀਆਂ ਹਨ। ਕੈਪਟਨ ਨੇ ਪੰਜਾਬੀਆਂ ਨੂੰ ਵਿਸਾਖੀ ਘਰਾਂ ਵਿੱਚ ਮਨਾਉਣ ਦੀ ਅਪੀਲ ਕੀਤੀ ਹੈ।

ਕੈਪਟਨ ਨੇ ਪੰਜਾਬੀਆਂ ਨੂੰ 11 ਵਜੇ ਵਿਸਾਖੀ ਮੌਕੇ ਅਰਦਾਸ ਕਰਨ ਦੀ ਕੀਤੀ ਅਪੀਲ
ਕੈਪਟਨ ਨੇ ਪੰਜਾਬੀਆਂ ਨੂੰ 11 ਵਜੇ ਵਿਸਾਖੀ ਮੌਕੇ ਅਰਦਾਸ ਕਰਨ ਦੀ ਕੀਤੀ ਅਪੀਲ
ਕੈਪਟਨ ਨੇ ਪੰਜਾਬੀਆਂ ਨੂੰ ਵਿਸਾਖੀ ਘਰਾਂ ਵਿੱਚ ਮਨਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀਂ ਪੰਜਾਬੀਆਂ ਨੂੰ ਵਿਸਾਖੀ ਘਰ ਵਿੱਚ ਮਨਾਉਣ ਅਤੇ ਇਸ ਮੌਕੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਪੰਜਾਬ ਨੂੰ ਬਚਾਉਣ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਇਸ ਨਾਲ ਹੀ ਮੁੱਖ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ ਕਿ "ਇਸ ਸਾਕੇ ਨੂੰ 101 ਸਾਲ ਹੋ ਗਏ ਹਨ ਪਰ ਇਹ ਮੰਦਭਾਗੀ ਘਟਨਾ ਦੀ ਯਾਦ ਸਾਨੂੰ ਅੱਜ ਵੀ ਪ੍ਰੇਸ਼ਾਨ ਕਰਦੀ ਹੈ। ਮੈਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਾ ਹਾਂ।"