ਪੰਜਾਬ

punjab

ETV Bharat / city

ਕੈਪਟਨ ਨੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਕਿਹਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰੋਸ ਪ੍ਰਦਰਸ਼ਨ ਲਈ ਮਿੱਥੀ ਗਈ ਜਗ੍ਹਾ 'ਤੇ ਜਾਣ ਦੀ ਅਪੀਲ ਕੀਤੀ ਗਈ।

ਕੈਪਟਨ ਨੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਕਿਹਾ
ਕੈਪਟਨ ਨੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਕਿਹਾ

By

Published : Nov 28, 2020, 9:58 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਰੋਸ ਪ੍ਰਦਰਸ਼ਨ ਲਈ ਮਿੱਥੀ ਗਈ ਜਗ੍ਹਾ 'ਤੇ ਜਾਣ ਲਈ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਨ ਲਈ ਕਿਹਾ। ਇਸ ਨਾਲ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੱਲਬਾਤ ਛੇਤੀ ਤੋਰਨ ਦਾ ਰਾਹ ਪੱਧਰਾ ਹੋਵੇਗਾ।

ਅਮਿਤ ਸ਼ਾਹ ਨੇ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕੀਤੀ ਪੇਸ਼ਕਸ਼ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਭਾਈਚਾਰੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਨੇ 3 ਦਸੰਬਰ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ ਅਤੇ ਉਨ੍ਹਾਂ ਦਾ ਬਿਆਨ ਇਹ ਦਰਸਾਉਂਦਾ ਹੈ ਕਿ ਕੇਂਦਰ ਕਿਸਾਨਾਂ ਦਾ ਪੱਖ ਸੁਣਨ ਲਈ ਤਿਆਰ ਹੈ ਜੋ ਸਵਾਗਤਯੋਗ ਕਦਮ ਹੈ। ਉਨ੍ਹਾਂ ਨੇ ਖੇਤੀ ਕਾਨੂੰਨ ਦੇ ਮੁੱਦੇ 'ਤੇ ਪੈਦਾ ਹੋਈ ਖੜ੍ਹੋਤ ਤੋੜਨ ਲਈ ਗੱਲਬਾਤ ਨੂੰ ਹੀ ਇਕਮਾਤਰ ਹੱਲ ਦੱਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਹਰੇਕ ਸਮੱਸਿਆ ਅਤੇ ਮੰਗ 'ਤੇ ਗੱਲਬਾਤ ਕਰਨ ਲਈ ਤਿਆਰ ਹੈ। ਕਿਸਾਨਾਂ ਨੇ ਦਿੱਲੀ ਵਿੱਚ ਆਪਣੇ ਰੋਸ ਪ੍ਰਦਰਸ਼ਨ ਲਈ ਨਿਰਧਾਰਤ ਜਗ੍ਹਾਂ 'ਤੇ ਸ਼ਿਫਟ ਹੋ ਜਾਣ ਤੋਂ ਅਗਲੇ ਦਿਨ ਹੀ ਗੱਲਬਾਤ ਕੀਤੀ ਜਾਵੇਗੀ। ਇਸ ਸਬੰਧ ਵਿੱਚ ਕਿਸਾਨਾਂ ਲੀਡਰਾਂ ਨੂੰ ਵੀ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਵੱਲੋਂ ਆਹਮੋ-ਸਾਹਮਣੇ ਬੈਠ ਕੇ ਹੀ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ।

ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦਾ ਉਦੇਸ਼ ਰਾਜਮਾਰਗਾਂ ਨੂੰ ਬੰਦ ਕਰਨਾ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਨਹੀਂ ਸੀ ਬਲਕਿ ਉਨ੍ਹਾਂ ਦੀ ਗੱਲ ਸੁਣਨ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਬਿਨਾਂ ਕਿਸੇ ਦੇਰੀ ਦੇ ਕੇਂਦਰ ਸਰਕਾਰ ਨੂੰ ਗੱਲਬਾਤ ਦੇ ਮੇਜ਼ `ਤੇ ਲਿਆ ਕੇ ਅੱਧੀ ਲੜਾਈ ਪਹਿਲਾਂ ਹੀ ਜਿੱਤ ਚੁੱਕੇ ਹਨ। ਇਨ੍ਹਾਂ ਹਾਲਤਾਂ ਵਿੱਚ, ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਸੱਦੇ ਨੂੰ ਸਵੀਕਾਰ ਕੇ ਕੇਂਦਰੀ ਕਾਨੂੰਨਾਂ ਤੋਂ ਪੈਦਾ ਹੋਏ ਸੰਕਟ ਨੂੰ ਸੁਲਝਾਉਣ ਲਈ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਨੇ ਦੁਹਰਾਇਆ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਕੇਂਦਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ ਮਾਮਲੇ ਵਿੱਚ ਪੂਰਾ ਸਮਰਥਨ ਦੇਣ ਲਈ ਤਿਆਰ ਹਨ ਅਤੇ ਸਾਰਿਆਂ ਦੇ ਸਮੂਹਿਕ ਹਿੱਤ ਵਿਚ ਵਿਚੋਲਗੀ ਕਰਨ ਲਈ ਰਾਜੀ ਹਨ। ਉਨ੍ਹਾਂ ਕਿਹਾ ਕਿ ਸਮੱਸਿਆ ਦਾ ਜਲਦੀ ਹੱਲ ਕੱਢਣਾ ਪੰਜਾਬ ਅਤੇ ਹਰ ਪੰਜਾਬੀ ਦੇ ਹਿੱਤ ਵਿੱਚ ਹੈ।

ABOUT THE AUTHOR

...view details