ਚੰਡੀਗੜ੍ਹ: ਕਰਫਿਊ ਨੂੰ 14 ਅਪ੍ਰੈਲ ਤੋਂ ਬਾਅਦ ਅੱਗੇ ਵਧਾਉਣ ਬਾਰੇ ਚਰਚਾ ਕਰਨ ਲਈ ਕੈਬਿਨੇਟ ਸ਼ੁੱਕਰਵਾਰ ਨੂੰ ਬੈਠਕ ਕਰੇਗੀ। ਇਸ ਮੀਟਿੰਗ ਵਿੱਚ ਵਿਚਾਰ ਮਗਰੋਂ ਸਰਕਾਰ ਕੋਈ ਫ਼ੈਸਲਾ ਲਵੇਗੀ। ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਮਾਮਲੇ ਵੱਧਣ ਕਾਰਨ ਸਰਕਾਰ ਕਸੂਤੀ ਸਥਿਤੀ ਵਿੱਚ ਫੱਸ ਗਈ ਹੈ।
ਸਰਕਾਰ 14 ਅਪ੍ਰੈਲ ਨੂੰ ਕਰਫਿਊ ਖੋਲ੍ਹ ਕੇ ਲੋਕਾਂ ਨੂੰ ਰਾਹਤ ਦੇਣਾ ਚਾਹੁੰਦੀ ਹੈ ਪਰ ਮੌਜੂਦਾਂ ਹਾਲਾਤ ਨੂੰ ਵੇਖਦਿਆਂ ਇਸ ਨੂੰ ਵਧਾਇਆ ਵੀ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕੋਵਿਡ-19 ਵਿਰੁੱਧ ਲੜਾਈ ਨਾਲ ਨਜਿੱਠਣ ਲਈ ਲੋੜੀਂਦੇ ਵਿੱਤੀ ਕਟੌਤੀ ਬਾਰੇ ਫ਼ੈਸਲਾ ਲਿਆ ਜਾਵੇਗਾ। ਕੋਰੋਨ ਵਾਇਰਸ ਦੇ ਪ੍ਰਕੋਪ ਦੌਰਾਨ ਵਿਕਾਸ ਕਾਰਜ ਪਹਿਲਾਂ ਹੀ ਰੁੱਕ ਚੁੱਕੇ ਹਨ ਤਾਂ ਕਿ ਇਸ ਬਿਮਾਰੀ ਨਾਲ ਨਜਿੱਠਿਆ ਜਾ ਸਕੇ। 14 ਅਪ੍ਰੈਲ ਨੂੰ ਹੋਈ ਕੈਬਿਨੇਟ ਦੀ ਆਖ਼ਰੀ ਬੈਠਕ ਵਿੱਚ, ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਤਾਲਾਬੰਦੀ ਤੋਂ ਬਾਅਦ ਦੀ ਸਥਿਤੀ ਲਈ ਰੋਡਮੈਪ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿੱਤੀ ਕਦਮਾਂ ਵਿੱਚ ਵੱਖ-ਵੱਖ ਯੋਜਨਾਵਾਂ ਲਈ ਬਜਟ ਅਲਾਟਮੈਂਟਾਂ ਦੀ ਸਮੀਖਿਆ ਕਰਨਾ, ਫੰਡਾਂ ਵਿੱਚ ਤਬਦੀਲੀ ਕਰਨਾ, ਕੇਂਦਰ ਤੋਂ ਫੰਡਾਂ ਦੀ ਮੰਗ ਕਰਨਾ, ਤਨਖ਼ਾਹਾਂ ਦੀ ਅਚਾਨਕ ਅਦਾਇਗੀ ਆਦਿ ਸ਼ਾਮਲ ਹੋ ਸਕਦੇ ਹਨ।