ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦੇ ਦਿੱਲੀ ਚਲੋ ਅੰਦੋਲਨ ਤਹਿਤ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਬਾਰਡਰ 'ਤੇ ਹੀ ਰੋਕ ਲਿਆ ਹੈ। ਸ਼ੰਭੂ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਣਾਅ ਬਣਿਆ ਹੋਇਆ ਹੈ। ਹਰਿਆਣਾ ਸਰਕਾਰ ਦੇ ਇਸ ਰਵਈਏ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਸਰਕਾਰ ਦੀ ਅਲੋਚਨਾ ਕੀਤੀ ਹੈ।
ਦਿੱਲੀ ਜਾਂਦੇ ਕਿਸਾਨਾਂ ਨੂੰ ਰੋਕਣ 'ਤੇ ਕੈਪਟਨ ਨੇ ਹਰਿਆਣਾ ਸਰਕਾਰ ਨੂੰ ਪਾਈਆਂ ਲਾਹਣਤਾਂ - ਮਨੋਹਰ ਲਾਲ ਖੱਟਰ ਸਰਕਾਰ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਭੱਖਦਾ ਜਾ ਰਿਹਾ ਹੈ। ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਸਰਕਾਰ ਨੂੰ ਲਾਹਣਤਾਂ ਪਾਈਆਂ ਹਨ।
ਦਿੱਲੀ ਜਾਂਦੇ ਕਿਸਾਨਾਂ ਨੂੰ ਰੋਕਣ 'ਤੇ ਕੈਪਟਨ ਨੇ ਹਰਿਆਣਾ ਸਰਕਾਰ ਦੀ ਕੀਤੀ ਨਿੰਦਾ
ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ "ਕਿਉਂ ਮਨੋਹਰ ਲਾਲ ਖੱਟਰ ਸਰਕਾਰ ਹਰਿਆਣਾ ਵਿੱਚ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਰਹੀ ਹੈ।" ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਦੇ ਕਿਸਾਨਾਂ 'ਤੇ ਤਸ਼ਦਦ ਦੀ ਵਰਤੋਂ ਕਰਨਾ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ।
ਇਸ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਦੋ ਮਹੀਨੇ ਤੋਂ ਕਿਸਾਨ ਪੰਜਾਬ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂ ਹਰਿਆਣਾ ਸਰਕਾਰ ਕਿਸਾਨਾਂ ਨੂੰ ਉਤੇਜ਼ਤ ਕਰ ਰਹੀ ਹੈ। ਇਸੇ ਨਾਲ ਹੀ ਉਨ੍ਹਾਂ ਨੇ ਭਾਜਪਾ ਨੂੰ ਵੀ ਕਿਹਾ ਕਿ ਉਹ ਹਰਿਆਣਾ ਸਰਕਾਰ ਨੂੰ ਕਹੇ ਕਿ ਉਹ ਕਿਸਾਨਾਂ ਖ਼ਿਲਾਫ਼ ਆਪਣੇ ਸਖ਼ਤ ਰਵਈਏ ਨੂੰ ਬਦਲੇ।