ਪੰਜਾਬ

punjab

ETV Bharat / city

ਕੈਪਟਨ ਨੇ Flying sikh ਮਿਲਖਾ ਸਿੰਘ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt.Amarinder Singh) ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ (Milkha Singh) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ (Milkha Singh) ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਤਿੰਨ ਧੀਆਂ ਛੱਡ ਗਏ। ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।

ਫ਼ੋਟੋ
ਫ਼ੋਟੋ

By

Published : Jun 19, 2021, 10:57 AM IST

Updated : Jun 19, 2021, 2:10 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt.Amarinder Singh) ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ (Milkha Singh) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ (Milkha Singh) ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਤਿੰਨ ਧੀਆਂ ਛੱਡ ਗਏ। ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਸਰਬੋਤਮ ਅਥਲੀਟ ਜਿਨ੍ਹਾਂ ਭਾਰਤ ਲਈ ਏਸ਼ੀਆਈ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਮਗੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਦੇ ਤੁਰ ਜਾਣ ਨਾਲ ਮੈਨੂੰ ਨਿੱਜੀ ਤੌਰ ਉਤੇ ਬਹੁਤ ਦੁੱਖ ਹੋਇਆ। ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ਉਤੇ ਹਮੇਸ਼ਾ ਮਾਣ ਰਹੇਗਾ।”

ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਰਹੂਮ ਮਿਲਖਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰਨ ਦਾ ਐਲਾਨ ਕੀਤਾ ਹੈ।

ਉਡਣਾ ਸਿੱਖ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਉਲੰਪਿਕ ਫਾਈਨਲ ਵਿੱਚ ਪੁੱਜਣ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਦੇਸ਼ ਦੇ ਪਹਿਲੇ ਅਥਲੀਟ ਸਨ। ਉਹ 100 ਕਰੋੜ ਤੋਂ ਵੱਧ ਆਬਾਦੀ ਵਾਲੇ ਦੇਸ਼, ਭਾਰਤ ਦੇ ਆਈਕੌਨ ਖਿਡਾਰੀ ਸਨ। ਉਨ੍ਹਾਂ 1960 ਦੀਆਂ ਰੋਮ ਓਲੰਪਿਕ ਖੇਡਾਂ ਦੀ 400 ਮੀਟਰ ਦੌੜ ਵਿੱਚ ਚੌਥਾ ਸਥਾਨ ਹਾਸਲ ਕੀਤਾ। ਉਨ੍ਹਾਂ 1958 ਦੀਆਂ ਕਾਰਡਿਫ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੋਂ ਇਲਾਵਾ 1958 ਦੀਆਂ ਟੋਕੀਓ ਏਸ਼ਿਆਈ ਖੇਡਾਂ ਤੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਦੋ-ਦੋ ਸੋਨ ਤਮਗੇ ਜਿੱਤੇ। ਮਿਲਖਾ ਸਿੰਘ ਨੇ ਭਾਰਤ ਵੱਲੋਂ ਤਿੰਨ ਓਲੰਪਿਕਸ (1956 ਮੈਲਬਰਨ, 1960 ਰੋਮ ਤੇ 1964 ਟੋਕੀਓ) ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ:Milkha Singh : ਫਲਾਇੰਗ ਸਿੱਖ ਦੇ ਨਾਂਅ ਨਾਲ ਪ੍ਰਸਿੱਧ, ਜਿਨ੍ਹਾਂ ਦੀ ਸਾਦਗੀ ਬਣੀ ਮਿਸਾਲ

ਮਿਲਖਾ ਸਿੰਘ ਨੂੰ ਭਾਰਤ ਸਰਕਾਰ ਨੇ ਖੇਡਾਂ ਵਿੱਚ ਪਾਏ ਯੋਗਦਾਨ ਸਦਕਾ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮ ਸ੍ਰੀ ਨਾਲ ਸਨਮਾਨਿਆ। ਮਿਲਖਾ ਸਿੰਘ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸ਼ੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Last Updated : Jun 19, 2021, 2:10 PM IST

ABOUT THE AUTHOR

...view details