ਚੰਡੀਗੜ੍ਹ:ਪੰਜਾਬ ਵਿੱਚ ਪੋਸਟ ਮੈਟ੍ਰਿਕ ਘੁਟਾਲੇ ਦੇ ਕਥਿਤ ਘੁਟਾਲੇ ਖ਼ਿਲਾਫ਼ ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦੇ ਧਰਨੇ ਉੱਤੇ ਸੰਕੇਤਕ ਭੁੱਖ ਹੜਤਾਲ 21ਵੇਂ ਦਿਨ ਜਾਰੀ ਰਹੀ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਆਖਰਕਾਰ ਕੈਪਟਨ ਸਰਕਾਰ ਨੇ ਐਸਸੀ ਵਿਦਿਆਰਥੀਆਂ ਲਈ ਦੇਰੀ ਨਾਲ ਹੀ ਪਰ ਸਹੀ ਕਦਮ ਚੁੱਕਿਆ।
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਨੇ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਸੌਂਪੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।
ਆਖ਼ਰਕਾਰ ਕੈਪਟਨ ਨੇ ਐਸਸੀ ਵਿਦਿਆਰਥੀਆਂ ਲਈ ਦੇਰੀ ਨਾਲ ਚੁੱਕਿਆ ਸਹੀ ਕਦਮ: ਪਰਮਜੀਤ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 2017 ਵਿੱਚ ਐਸਸੀ ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕੀਤੇ ਜਾਣ ਕਾਰਨ ਪ੍ਰਾਈਵੇਟ ਕਾਲਜਾਂ ਅਤੇ ਸੰਸਥਾਵਾਂ ਵੱਲੋਂ ਫੀਸ ਨਾ ਭਰ ਸਕਣ ਕਾਰਨ ਵਿਦਿਆਰਥੀਆਂ ਦੀ ਡਿਗਰੀਆਂ ਰੋਕ ਦਿੱਤੀਆਂ ਗਈਆਂ ਸਨ ਅਤੇ ਉਦੋਂ ਤੋਂ ਹੀ ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਸੀ। ਇਸ ਮੁੱਦੇ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਸਾਰੀਆਂ ਸੰਸਥਾਵਾਂ ਨੂੰ ਤਿੰਨ ਦਿਨ ਦੇ ਅੰਦਰ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਮੰਤਰੀਆਂ ਦੇ ਸਮੂਹ ਦੀ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਗਿਆ, ਜੋ 19 ਜਨਵਰੀ ਨੂੰ ਸਬੰਧਤ ਕਾਲਜਾਂ ਤੇ ਸੰਸਥਾਵਾਂ ਨਾਲ ਬੈਠਕ ਕਰ ਕੇ ਉਨ੍ਹਾਂ ਦੇ ਪੈਂਡਿੰਗ ਮਸਲੇ ਵਿਚਾਰੇ ਗਏ ਅਤੇ ਉਨ੍ਹਾਂ ਦੇ ਹੱਲ ਕੱਢੇਗੀ। ਇਸ ਬੈਠਕ ਦੀ ਪ੍ਰਧਾਨਗੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੀਤੀ ਜਾਏਗੀ ਤੇ ਨਾਲ ਹੀ ਮੰਤਰੀ ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਰਹਿਣਗੇ।