ਪੰਜਾਬ

punjab

ETV Bharat / city

ਸੰਪੂਰਨ ਕਰਜ਼ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ : ਭਗਵੰਤ ਮਾਨ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਸੰਪੂਰਨ ਕਰਜ਼ ਮੁਆਫੀ ਦੇ ਕੀਤੇ ਵਾਅਦੇ ਤੋਂ ਮੁੱਕਰਨ ਉੱਤੇ ਆਮ ਆਦਮੀ ਪਾਰਟੀ ਨੇ ਇਤਰਾਜ ਜਾਹਿਰ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ।

ਸੰਸਦ ਮੈਂਬਰ ਭਗਵੰਤ ਮਾਨ

By

Published : Feb 6, 2019, 2:54 PM IST

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਸੰਪੂਰਨ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਸਾਫ਼ ਮੁੱਕਰ ਗਈ ਹੈ। ਹੁਣ ਕਿਸਾਨ ਰਾਹਤ ਦੇ ਨਾਮ ਉੱਤੇ ਕੁੱਝ ਕਿਸਾਨਾਂ ਦੇ ਕਰਜ਼ ਮੁਆਫ਼ ਕਰ ਕੇ ਲੋਕ ਸਭਾ ਚੋਣ ਵਿੱਚ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਕੈਪਟਨ ਸਰਕਾਰ ਆਪਣੀਆਂ ਝੂਠੀਆਂ ਉਪਲਬਧੀਆਂ ਦੇ ਹੋਰਡਿੰਗਸ ਅਤੇ ਪੋਸਟਰ ਲਗਵਾ ਰਹੀ ਹੈ ਅਤੇ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ ‘ਤੇ ਕਰੋੜਾਂ ਰੁਪਏ ਦਾ ਸਾਰਾ ਖਰਚਾ ਸਰਕਾਰੀ ਖ਼ਜ਼ਾਨੇ ਵਿਚੋਂ ਕਰ ਰਹੀ ਹੈ। ਸੂਬੇ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਇਹ ਹੋਰਡਿੰਗਸ ਲਗਾਏ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਉਹ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ ਦੇ ਝਾਂਸੇ ਵਿੱਚ ਨਹੀਂ ਆਵੇਗੀ। ਇਹ ਕੇਵਲ ਪੈਸੇ ਦੀ ਬਰਬਾਦੀ ਹੈ ਅਤੇ ਚੋਣ ਹੋਰਡਿੰਗਸ ਅਤੇ ਪੋਸਟਰਾਂ ਨਾਲ ਨਹੀਂ ਜਿੱਤਿਆ ਜਾ ਸਕਦਾ ਹੈ ।

ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਜੋ ਹਾਲਾਤ ਹਨ ਉਹ ਕਿਸੇ ਚੋਂ ਛੁਪੇ ਹੋਏ ਨਹੀਂ ਹਨ। ਦੇਸ਼ ਦੇ ਸਭ ਤੋਂ ਜ਼ਿਆਦਾ ਪੇਂਡੂ ਲੋਕਾਂ ਦੇ ਸਿਰ ਕਰਜ਼ਾ ਹੋਣ ਕਰ ਕੇ ਕਰਜ਼ੇ ਦੀ ਮਾਰ ਥੱਲੇ ਆਏ ਰਾਜਾਂ ਵਿਚੋਂ ਇੱਕ ਪੰਜਾਬ ਸੂਬਾ ਵੀ ਸ਼ਾਮਿਲ ਹੈ। ਇੱਥੋਂ ਦੇ ਕਿਸਾਨਾਂ ਉੱਤੇ ਕਰੀਬ ਇੱਕ ਲੱਖ ਕਰੋੜ ਦਾ ਕਰਜ਼ਾ ਹੈ। ਇਨ੍ਹਾਂ ਵਿਚੋਂ ਸੰਗਠਿਤ ਕਰਜ਼ਾ 80,000 ਕਰੋੜ ਰੁਪਏ ਅਤੇ ਗੈਰ-ਸੰਗਠਿਤ ਕਰਜ਼ਾ 20, 000 ਕਰੋੜ ਰੁਪਏ ਦਾ ਅੰਦਾਜ਼ਾ ਲਗਾਇਆ ਗਿਆ। ਇਹੀ ਵਜ੍ਹਾ ਹੈ ਕਿ ਇੱਥੇ ਕਿਸਾਨ ਆਤਮ-ਹੱਤਿਆ ਦਰ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਪੰਜਾਬ ਵਿਚ 430 ਕਿਸਾਨ ਕਰਜ਼ ਦੇ ਕਾਰਨ ਆਤਮ-ਹੱਤਿਆ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਦੇ ਨਾਲ ਕਦਮ-ਕਦਮ ‘ਤੇ ਧੋਖਾ ਕਰਨ ਤੋਂ ਬਾਜ਼ ਨਹੀਂ ਆ ਰਹੀ ਹੈ।

ABOUT THE AUTHOR

...view details