ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਪ੍ਰਧਾਨ ਜਰਨੈਲ ਸਿੰਘ ਪੰਜਾਬ ਭਵਨ ਦੇ ਬਾਹਰ ਬੈਠੇ ਕੇ ਆਪਣੇ ਵਿਧਾਇਕਾਂ ਨੂੰ ਸਮਰਥਨ ਦੇਣ ਲਈ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਰਨੈਲ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ ਨੂੰ ਅੱਜ ਸੈਸ਼ਨ ਦੇ ਬਾਹਰ ਹੀ ਰੋਕ ਦਿੱਤਾ ਗਿਆ ਹੈ। ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਸਰਕਾਰ ਸਿਰਫ ਆਪਣੇ ਮਤਲਬ ਦਾ ਪ੍ਰਸਤਾਵ ਲਿਆਉਣਾ ਚਾਹੁੰਦੀ ਹੈ।
ਕੈਪਟਨ ਸਰਕਾਰ ਆਪਣੇ ਹਿਸਾਬ ਨਾਲ ਚਲਾਉਣਾ ਚਾਹੁਦੀ ਹੈ ਸੈਸ਼ਨ: ਜਰਨੈਲ ਸਿੰਘ
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਪ੍ਰਧਾਨ ਜਰਨੈਲ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ ਨੂੰ ਅੱਜ ਸੈਸ਼ਨ ਦੇ ਬਾਹਰ ਹੀ ਰੋਕ ਦਿੱਤਾ ਗਿਆ ਹੈ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸਰਕਾਰ ਸਿਰਫ ਆਪਣੇ ਮਤਲਬ ਦਾ ਪ੍ਰਸਤਾਵ ਲਿਆਉਣਾ ਚਾਹੁੰਦੀ ਹੈ।
ਕੈਪਟਨ ਸਰਕਾਰ ਆਪਣੇ ਹਿਸਾਬ ਨਾਲ ਚਲਾਉਣਾ ਚਾਹੁਦੀ ਹੈ ਸੈਸ਼ਨ: ਜਰਨੈਲ ਸਿੰਘ
ਜਰਨੈਲ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਆਮ ਲੋਕਾਂ ਦੀਆਂ ਗੱਲਾਂ ਪਹੁੰਚਾਉਣ ਤੋਂ ਪਹਿਲਾਂ ਹੀ ਬਾਹਰ ਰੋਕ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕੋਵਿਡ ਦਾ ਬਹਾਨਾ ਲਗਾਇਆ ਜਾ ਰਿਹਾ ਹੈ ਜਦੋਂ ਕਿ ਇਸ ਦਾ ਸਭ ਤੋਂ ਜ਼ਿਆਦਾ ਫਾਇਦਾ ਕਾਂਗਰਸ ਨੂੰ ਹੋਇਆ ਹੈ ਕਿਉਂਕਿ ਵਿਰੋਧੀ ਧਿਰ ਨੂੰ ਤਾਂ ਪਹਿਲਾਂ ਹੀ ਬਾਹਰ ਬਿਠਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੇ ਪ੍ਰਸਤਾਵਾਂ ਦਾ ਕੋਈ ਵੀ ਮੁਖ਼ਾਲਫ਼ਤ ਨਹੀਂ ਕਰ ਸਕਦਾ ਅਤੇ ਉਹ ਆਪਣੇ ਹਿਸਾਬ ਦੇ ਨਾਲ ਸੈਸ਼ਨ ਚਲਾ ਸਕਦੇ ਹਨ।