ਪੰਜਾਬ

punjab

ETV Bharat / city

ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨੂੰ ਰੋਕੇ ਕੈਪਟਨ ਸਰਕਾਰ: ਅਮਨ ਅਰੋੜਾ - migrant workers

ਆਮ ਆਦਮੀ ਪਾਰਟੀ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਕੋਰੋਨਾ-ਵਾਇਰਸ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਤੋਂ ਲੱਖਾਂ ਮਜ਼ਦੂਰ ਆਪਣੇ ਘਰਾਂ ਨੂੰ ਵਾਪਸ ਜਾਣ ਲਈ ਕਾਹਲੇ ਹਨ, ਜੇਕਰ ਸਮਾਂ ਰਹਿੰਦੇ ਇਨ੍ਹਾਂ ਮਜ਼ਦੂਰਾਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦੀ ਖੇਤੀਬਾੜੀ, ਹਰ ਪ੍ਰਕਾਰ ਦੇ ਉਦਯੋਗ ਅਤੇ ਸਮੁੱਚੇ ਅਰਥਚਾਰੇ ਨੂੰ ਭਾਰੀ ਸੱਟ ਵੱਜੇਗੀ।

ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨੂੰ ਰੋਕੇ ਕੈਪਟਨ ਸਰਕਾਰ: ਅਮਨ ਅਰੋੜਾ
ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨੂੰ ਰੋਕੇ ਕੈਪਟਨ ਸਰਕਾਰ: ਅਮਨ ਅਰੋੜਾ

By

Published : May 7, 2020, 5:43 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਕੋਰੋਨਾ-ਵਾਇਰਸ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਤੋਂ ਲੱਖਾਂ ਮਜ਼ਦੂਰ ਆਪਣੇ ਘਰਾਂ ਨੂੰ ਵਾਪਸ ਜਾਣ ਲਈ ਕਾਹਲੇ ਹਨ, ਜੇਕਰ ਸਮਾਂ ਰਹਿੰਦੇ ਇਨ੍ਹਾਂ ਮਜ਼ਦੂਰਾਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦੀ ਖੇਤੀਬਾੜੀ, ਹਰ ਪ੍ਰਕਾਰ ਦੇ ਉਦਯੋਗ ਅਤੇ ਸਮੁੱਚੇ ਅਰਥਚਾਰੇ ਨੂੰ ਭਾਰੀ ਸੱਟ ਵੱਜੇਗੀ। ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੁਝਾਅ ਦਿੱਤੇ ਹਨ ਤਾਂ ਕਿ ਇਨ੍ਹਾਂ ਮਜ਼ਦੂਰਾਂ ਨੂੰ ਪੰਜਾਬ ਵਿਚ ਹੀ ਰੋਕਿਆ ਜਾ ਸਕੇ।

ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨੂੰ ਰੋਕੇ ਕੈਪਟਨ ਸਰਕਾਰ: ਅਮਨ ਅਰੋੜਾ

ਅਮਨ ਅਰੋੜਾ ਨੇ ਦੱਸਿਆ ਕਿ ਕਰੀਬ 10 ਲੱਖ ਪ੍ਰਵਾਸੀ ਮਜ਼ਦੂਰ ਹੁਣ ਤੱਕ ਆਪਣੇ ਰਾਜਾ ਨੂੰ ਵਾਪਸ ਜਾਣ ਲਈ ਪੰਜਾਬ ਸਰਕਾਰ ਕੋਲ ਰਜਿਸਟ੍ਰੇਸ਼ਨ ਕਰਵਾ ਚੁੱਕਾ ਹੈ, ਇਸ ਨਾਲ ਜਿੱਥੇ ਉਦਯੋਗ ਲੰਮਾ ਸਮਾਂ ਚੱਲਣ ਲਾਇਕ ਨਹੀਂ ਰਹਿਣਗੇ, ਉੱਥੇ ਹੀ ਕਿਸਾਨਾਂ ਨੂੰ ਵੀ ਝੋਨੇ ਦੀ ਬਿਜਾਈ ਲਈ ਪ੍ਰਵਾਸੀ ਮਜ਼ਦੂਰਾਂ ਦੇ ਪੰਜਾਬ ਆਉਣ ਦੀ ਗ਼ੈਰਮੌਜੂਦਗੀ ਵਿੱਚ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪਵੇਗਾ। ਜਿਸਦਾ ਸਿੱਧਾ ਅਸਰ ਸੂਬੇ ਦੀ ਆਰਥਿਕਤਾ 'ਤੇ ਹੋਵੇਗਾ।

ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨੂੰ ਰੋਕੇ ਕੈਪਟਨ ਸਰਕਾਰ: ਅਮਨ ਅਰੋੜਾ

ਅਮਨ ਅਰੋੜਾ ਨੇ ਸੁਝਾਅ ਦਿੱਤਾ ਕਿ ਜਿੱਥੇ ਉਦਯੋਗ ਨੇ ਮਾਰਚ-ਅਪ੍ਰੈਲ ਦੇ ਕਰੀਬ 5 ਹਫ਼ਤੇ ਇਨ੍ਹਾਂ ਮਜ਼ਦੂਰਾਂ ਨੂੰ ਸੰਭਾਲ ਲਿਆ, ਉੱਥੇ ਹੀ ਜੇਕਰ ਪੰਜਾਬ ਸਰਕਾਰ ਇਹਨਾਂ ਨੂੰ ਮਈ ਮਹੀਨੇ ਦੇ ਬਾਕੀ ਰਹਿੰਦੇ ਦਿਨਾਂ ਦੌਰਾਨ ਰਾਸ਼ਨ ਅਤੇ ਕੁੱਝ ਮਾਲੀ ਮਦਦ ਦੇ ਕੇ ਪਲਾਇਨ ਕਰਨ ਤੋਂ ਰੋਕ ਲੈਂਦੀ ਹੈ ਅਤੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਇਸ ਵਾਰ ਝੋਨੇ ਦੀ ਬਿਜਾਈ ਦੀ ਇਜਾਜ਼ਤ 1 ਜੂਨ ਤੋਂ ਦੇਵੇ ਤਾਂ ਕਿ ਜੂਨ ਦੇ ਮਹੀਨੇ ਇਸੇ ਪ੍ਰਵਾਸੀ ਲੇਬਰ ਤੋਂ ਕਿਸਾਨ ਝੋਨੇ ਦੀ ਬਿਜਾਈ ਦਾ ਕੰਮ ਲੈ ਸਕਣ ਅਤੇ ਉਸ ਤੋਂ ਬਾਅਦ ਜੁਲਾਈ ਵਿੱਚ ਇਹ ਵਾਪਸ ਇੰਡਸਟਰੀ ਵਿੱਚ ਆਪਣੇ ਕੰਮ ਸੰਭਾਲ ਸਕਣਗੇ।

ਅਮਨ ਅਰੋੜਾ ਨੇ ਕਿਹਾ ਕਿ ਇਸ ਨਾਲ ਕਿਸਾਨੀ, ਇੰਡਸਟਰੀ ਦੇ ਮਸਲੇ ਹੱਲ ਅਤੇ ਆਸਾਨ ਹੋਣ ਤੋਂ ਇਲਾਵਾ ਕਿਸਾਨੀ, ਇੰਡਸਟਰੀ ਅਤੇ ਸਰਕਾਰ ਉੱਪਰ ਕੋਈ ਆਰਥਿਕ ਬੋਝ ਵੀ ਨਹੀਂ ਪਵੇਗਾ ਅਤੇ ਖੇਤਾਂ ਅਤੇ ਇੰਡਸਟਰੀ ਵਿਚਾਲੇ ਲੇਬਰ ਵੰਡੇ ਜਾਣ, ਸੋਸ਼ਲ-ਡਿਸਟੈਂਸਿੰਗ ਵਰਗੀਆਂ ਸਾਵਧਾਨੀਆਂ ਦਾ ਧਿਆਨ ਵੀ ਰੱਖਿਆ ਜਾ ਸਕੇਗਾ। ਇਸ ਵਾਰ ਇੰਡਸਟਰੀ ਅਤੇ ਵਪਾਰਿਕ ਅਦਾਰਿਆਂ ਵਿਚ ਬਿਜਲੀ ਦੀ ਘਟੀ ਖਪਤ ਕਾਰਨ ਬਿਜਾਈ ਦੌਰਾਨ ਖੇਤੀ ਸੈਕਟਰ ਨੂੰ ਬਿਜਲੀ ਦੇਣ ਵਿੱਚ ਕੋਈ ਸਮੱਸਿਆ ਨਹੀਂ ਪੇਸ਼ ਆਵੇਗੀ। ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜਿਸ ਸ਼ਰਾਬ ਦੇ ਕਾਰੋਬਾਰ ਤੋਂ ਮਾਲੀਆ ਇਕੱਠਾ ਕਰ ਕੇ ਸਰਕਾਰ ਪੰਜਾਬ ਦੀ ਅਰਥ-ਵਿਵਸਥਾ ਨੂੰ ਚਲਾਉਣ ਦੀ ਟੇਕ ਲਾਈ ਬੈਠੀ ਹੈ ਅਤੇ ਲੁਧਿਆਣਾ-ਜਲੰਧਰ-ਅੰਮ੍ਰਿਤਸਰ ਵਰਗੇ ਉਦਯੋਗਿਕ ਸ਼ਹਿਰਾਂ ਵਿੱਚੋਂ ਲੱਖਾਂ ਮਜ਼ਦੂਰਾਂ ਦੇ ਪਲਾਇਨ ਨਾਲ ਹੋਣ ਵਾਲੇ ਮਾਲੀਏ ਦੇ ਭਾਰੀ ਨੁਕਸਾਨ ਨੂੰ ਵੀ ਬਚਾਇਆ ਜਾ ਸਕੇਗਾ।

ABOUT THE AUTHOR

...view details