ਪੰਜਾਬ

punjab

ETV Bharat / city

ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ

ਤੇਲ ਟੈਂਕਰ ਨੂੰ ਆਈ.ਈ.ਡੀ. ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ 4 ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਣ ਨਾਲ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪਿਛਲੇ 40 ਦਿਨਾਂ ਦੌਰਾਨ ਬੇਨਕਾਬ ਕੀਤੇ ਗਏ ਪਾਕਿ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਦਾ ਇਹ ਚੌਥਾ ਮਾਮਲਾ ਦੱਸਿਆ ਜਾ ਰਿਹਾ ਹੈ। ਇਸਦੇ ਚੱਲਦੇ ਭੀੜ-ਭਾੜ ਵਾਲੇ ਇਲਾਕਿਆਂ ਅਤੇ ਨਾਜ਼ੁਕ ਥਾਵਾਂ `ਤੇ ਸੁਰੱਖਿਆ ਵਧਾਈ ਗਈ ਹੈ।

ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ
ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ

By

Published : Sep 15, 2021, 7:46 PM IST

Updated : Sep 15, 2021, 8:37 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਿਲ ਆਈਐਸਆਈ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ ਦੌਰਾਨ ਪੁਲਿਸ ਵੱਲੋਂ ਸੂਬੇ ਵਿੱਚ ਬੇਨਕਾਬ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਗ੍ਰੋਹ ਦਾ ਇਹ ਚੌਥਾ ਮਾਮਲਾ ਹੈ।

'40 ਦਿਨ੍ਹਾਂ ‘ਚ ਅੱਤਵਾਦੀ ਗ੍ਰੋਹ ਦਾ ਚੌਥਾ ਮਾਮਲਾ'

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਮਾਮਲੇ (ਐਫਆਈਆਰ ਨੰ. 260 ਮਿਤੀ 11.8.2021, ਪੁਲਿਸ ਥਾਣਾ ਅਜਨਾਲਾ) ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਿਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜ਼ਦ ਕੀਤਾ ਗਿਆ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।

ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ

ਕੈਪਟਨ ਵੱਲੋਂ ਅਲਰਟ ਜਾਰੀ

ਅੱਤਵਾਦੀ ਸਮੂਹਾਂ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ `ਤੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਦੇ ਮੁੜ ਖੁੱਲ੍ਹਣ ਦੇ ਨਾਲ-ਨਾਲ ਆਗਾਮੀ ਤਿਉਹਾਰਾਂ ਦੇ ਸੀਜ਼ਨ ਅਤੇ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਪੁਲਿਸ ਨੂੰ ਹਾਈ ਅਲਰਟ `ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਖਾਸ ਕਰਕੇ ਭੀੜ ਵਾਲੀਆਂ ਥਾਵਾਂ ਜਿਵੇਂ ਕਿ ਬਾਜ਼ਾਰਾਂ ਆਦਿ ਦੇ ਨਾਲ -ਨਾਲ ਸੂਬੇ ਭਰ ਵਿੱਚ ਨਾਜ਼ੁਕ `ਤੇ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ

ਡੀਜੀਪੀ ਨੇ ਦਿੱਤੀ ਗ੍ਰਿਫਤਾਰੀਆਂ ਦੀ ਜਾਣਕਾਰੀ

ਗ੍ਰਿਫਤਾਰੀਆਂ ਦੇ ਵੇਰਵੇ ਦਿੰਦਿਆਂ, ਡੀਜੀਪੀ ਨੇ ਦੱਸਿਆ ਪਾਕਿਸਤਾਨ ਅਧਾਰਿਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਅਤੇ ਪਾਕਿਸਤਾਨ ਦੇ ਰਹਿਣ ਵਾਲੇ ਕਾਸਿਮ, ਮੋਗਾ ਜ਼ਿਲ੍ਹੇ ਦੇ ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ ਬਾਬਾ ਜੋ ਇਸ ਸਮੇਂ ਪਾਕਿਸਤਾਨ ਵਿੱਚ ਰਹਿੰਦਾ ਹੈ, ਦੀ ਪਹਿਚਾਣ ਕੀਤੀ ਗਈ ਹੈ ਜੋ ਇਸ ਅੱਤਵਾਦੀ ਗ੍ਰੋਹ ਨਾਲ ਸਬੰਧਤ ਹਨ।

ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ

ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੂਬਲ ਸਿੰਘ ਵਾਸੀ ਪਿੰਡ ਭਾਖਾ ਤਾਰਾ ਸਿੰਘ, ਵਿੱਕੀ ਭੁੱਟੀ ਵਾਸੀ ਬੱਲ੍ਹਰਵਾਲ, ਮਲਕੀਤ ਸਿੰਘ ਵਾਸੀ ਉਗਰ ਔਲਖ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਉਗਰ ਔਲਖ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ 1 ਸਤੰਬਰ, 2021 ਦੇ ਇੱਕ ਕਤਲ ਕੇਸ ਵਿੱਚ ਲੋੜੀਂਦੇ ਰੂਬਲ ਨੂੰ ਕੱਲ੍ਹ ਸ਼ਾਮ 5 ਵਜੇ ਦੇ ਕਰੀਬ ਅੰਬਾਲਾ ਤੋਂ ਕਾਬੂ ਕੀਤਾ ਗਿਆ ਸੀ, ਬਾਕੀ ਤਿੰਨਾਂ ਨੂੰ ਅਜਨਾਲਾ, ਅੰਮ੍ਰਿਤਸਰ ਅਧੀਨ ਪੈਂਦੇ ਪਿੰਡਾਂ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਪੰਜਵੇਂ ਸਾਥੀ ਗੁਰਮੁਖ ਬਰਾੜ ਨੂੰ ਇਸ ਤੋਂ ਪਹਿਲਾਂ ਕਪੂਰਥਲਾ ਪੁਲਿਸ ਨੇ 20 ਅਗਸਤ, 2021 ਨੂੰ ਗ੍ਰਿਫਤਾਰ ਕੀਤਾ ਸੀ।

ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ

ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ-ਡੀਜੀਪੀ

ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਦੇ ਖੁਫੀਆ ਅਧਿਕਾਰੀ ਕਾਸਿਮ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਦੇ ਮੁਖੀ ਰੋਡੇ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਅੱਤਵਾਦੀ ਗ੍ਰੋਹ ਨੂੰ ਤਕਰੀਬਨ 2 ਲੱਖ ਰੁਪਏ ਭੇਜਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਵਿੱਤੀ ਪਹਿਲੂਆਂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੂਬਲ ਅਤੇ ਵਿੱਕੀ ਭੁੱਟੀ, ਕਾਸਿਮ ਦੇ ਸੰਪਰਕ ਵਿੱਚ ਸਨ, ਜੋ ਰੋਡੇ ਨਾਲ ਨੇੜਿਓਂ ਤਾਲਮੇਲ ਰੱਖ ਰਿਹਾ ਸੀ। ਰੋਡੇ ਅਤੇ ਕਾਸਿਮ ਨੇ ਕਥਿਤ ਤੌਰ `ਤੇ ਲੋਕਾਂ ਅਤੇ ਜਾਇਦਾਦ ਨੂੰ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਅੱਤਵਾਦੀ ਗ੍ਰੋਹ ਦੇ ਚਾਰ ਮੈਂਬਰਾਂ ਨੂੰ ਇਕ ਆਇਲ ਟੈਂਕਰ ਉਡਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ।

8 ਅਗਸਤ ਨੂੰ ਦਹਿਸ਼ਤ ਫੈਲਾਉਣ ਦੀ ਕੀਤੀ ਗਈ ਸੀ ਕੋਸ਼ਿਸ਼

ਦਹਿਸ਼ਤ ਫੈਲਾਉਣ ਦੀ ਇਹ ਕੋਸ਼ਿਸ਼ 8 ਅਗਸਤ, 2021 ਨੂੰ ਕੀਤੀ ਗਈ ਸੀ। ਦੱਸਣਯੋਗ ਹੈ ਕਿ ਰਾਤ 11:30 ਵਜੇ ਅਜਨਾਲਾ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਭਾਖਾ ਤਾਰਾ ਸਿੰਘ ਕੋਲ ਅੰਮ੍ਰਿਤਸਰ-ਅਜਨਾਲਾ ਰੋਡ `ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ ਵਿਖੇ ਖੜ੍ਹੇ ਇੱਕ ਤੇਲ ਦੇ ਟੈਂਕਰ (ਪੀਬੀ -02 ਸੀਆਰ 5926) ਨੂੰ ਅੱਗ ਲੱਗ ਗਈ ਹੈ। ਅੱਗ ਨੂੰ ਫਾਇਰ ਬ੍ਰਿਗੇਡ ਦੁਆਰਾ ਕਾਬੂ ਕੀਤਾ ਗਿਆ ਅਤੇ ਅਸ਼ਵਨੀ ਕੁਮਾਰ ਸ਼ਰਮਾ, ਅਜਨਾਲਾ ਦੇ ਬਿਆਨਾਂ `ਤੇ ਪੁਲਿਸ ਥਾਣਾ ਅਜਨਾਲਾ ਵਿਖੇ ਐਫਆਈਆਰ ਨੰ. 260 ਦਰਜ ਕੀਤੀ ਗਈ।

ਸੀਸੀਟੀਵੀ ਫੁਟੇਜ ਤੋਂ ਹੋਇਆ ਸੀ ਖੁਲਾਸਾ

ਫਿਲਿੰਗ ਸਟੇਸ਼ਨ `ਤੇ ਲੱਗੇ ਸੀਸੀਟੀਵੀ ਦੀ ਫੁਟੇਜ ਤੋਂ ਪਤਾ ਲੱਗਾ ਕਿ ਚਾਰ ਅਣਪਛਾਤੇ ਵਿਅਕਤੀ ਰਾਤ 11 ਵਜੇ ਦੇ ਕਰੀਬ ਪੈਟਰੋਲ ਪੰਪ ਕੋਲ ਆਏ ਅਤੇ ਅੰਮ੍ਰਿਤਸਰ ਵੱਲ ਜਾਣ ਤੋਂ ਪਹਿਲਾਂ ਕੁਝ ਮਿੰਟਾਂ ਲਈ ਉੱਥੇ ਰੁਕੇ। ਰਾਤ ਕਰੀਬ 11:19 ਵਜੇ ਸ਼ੱਕੀ ਵਿਅਕਤੀ ਵਾਪਸ ਆਏ ਅਤੇ ਭੱਜਣ ਤੋਂ ਪਹਿਲਾਂ ਉਹਨਾਂ ਨੇ ਸ਼ੱਕੀ ਸਮੱਗਰੀ ਨੂੰ ਤੇਲ ਟੈਂਕਰ ਦੇ ਈਂਧਨ ਵਾਲੇ ਟੈਂਕ `ਤੇ ਰੱਖ ਦਿੱਤੀ। ਇਸ ਉਪਰੰਤ ਲਗਭਗ 11:29 ਵਜੇ ਦੋ ਸ਼ੱਕੀ ਵਿਅਕਤੀ ਦੁਬਾਰਾ ਵਾਪਸ ਆਏ ਅਤੇ ਇੱਕ ਮਿੰਟ ਦੇ ਅੰਦਰ ਹੀ ਇੱਕ ਧਮਾਕਾ ਹੋਇਆ ਅਤੇ ਅੱਗ ਲੱਗ ਗਈ।

ਗੁਰਮੁਖ ਨੇ ਜਲੰਧਰ-ਹਾਈਵੇਅ ‘ਤੇ ਰੱਖਿਆ ਸੀ ਟਿਫਨ ਆਈਈਡੀ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਮੁਖ ਨੇ ਜਲੰਧਰ-ਅੰਮ੍ਰਿਤਸਰ ਹਾਈਵੇ `ਤੇ ਹੰਬੋਵਾਲ ਵਿਖੇ ਟਿਫਨ ਆਈਈਡੀ ਰੱਖਿਆ ਸੀ, ਜਿੱਥੋਂ 6 ਅਗਸਤ, 2021 ਨੂੰ ਵਿੱਕੀ, ਮਲਕੀਤ ਅਤੇ ਗੁਰਪ੍ਰੀਤ ਸਿੰਘ ਨੇ ਰੋਡੇ ਅਤੇ ਕਾਸਿਮ ਦੇ ਨਿਰਦੇਸ਼ਾਂ `ਤੇ ਇਸ ਨੂੰ ਚੁੱਕਿਆ ਸੀ। ਇਹਨਾਂ ਤਿੰਨਾਂ ਵਿਅਕਤੀਆਂ ਨੇ ਬੰਬ ਨੂੰ ਰਾਜਾਸਾਂਸੀ ਖੇਤਰ ਵਿੱਚ ਇੱਕ ਨਹਿਰ ਦੇ ਨਜਦੀਕ ਲੁਕਾ ਦਿੱਤਾ।

ਟਿਫਨ ਬਾਕਸ ਨਾਲ ਲੱਗੀ ਸੀ ਇੱਕ ਪੈੱਨ-ਡਰਾਈਵ

ਇਸ ਟਿਫਨ ਬਾਕਸ ਦੇ ਨਾਲ ਇੱਕ ਪੈੱਨ-ਡਰਾਈਵ ਲੱਗੀ ਹੋਈ ਸੀ, ਜਿਸ ਵਿੱਚ ਇੱਕ ਵੀਡੀਓ ਸੀ। ਇਸ ਵੀਡੀਓ ਵਿੱਚ ਟਿਫਿਨ ਬੰਬ ਆਈਈਡੀ ਨੂੰ ਚਲਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਟਿਫਿਨ ਬੰਬ ਆਈ.ਈ.ਡੀ. ਨੂੰ ਮੁੜ ਪ੍ਰਾਪਤ ਕਰਨ ਤੋਂ ਬਾਅਦ, ਵਿੱਕੀ ਅਤੇ ਰੂਬਲ ਨੂੰ ਰੋਡੇ ਨੇ ਇੱਕ ਵੱਡਾ ਧਮਾਕਾ ਕਰਨ ਅਤੇ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਤੇਲ ਦੇ ਟੈਂਕਰ ਉੱਤੇ ਟਿਫਿਨ ਬੰਬ ਰੱਖਣ ਦਾ ਕੰਮ ਸੌਂਪਿਆ ਸੀ।

ਫੀਲਿੰਗ ਸਟੇਸ਼ਨ ਦੀ ਰੇਕੀ ਕਰ ਮੁਲਜ਼ਮਾਂ ਨੇ ਲਗਾਇਆ ਸੀ ਟਿਫਨ ਬੰਬ

8 ਅਗਸਤ, 2021 ਨੂੰ ਇਨ੍ਹਾਂ ਅੱਤਵਾਦੀ ਕਾਰਕੁਨਾਂ ਨੇ ਦਿਨ ਸਮੇਂ ਸ਼ਰਮਾ ਫਿਲਿੰਗ ਸਟੇਸ਼ਨ ਦੀ ਰੇਕੀ ਕੀਤੀ ਅਤੇ ਰਾਤ ਲਗਭਗ 11:00 ਵਜੇ 8 ਮਿੰਟ ਦਾ ਟਾਈਮਰ ਸੈਟ ਕਰਕੇ ਟਿਫਿਨ ਬੰਬ ਆਈ.ਈ.ਡੀ. ਲਗਾ ਦਿੱਤਾ। ਇਹ ਧਮਾਕਾ ਰਾਤ ਕਰੀਬ 11:30 ਵਜੇ ਹੋਇਆ, ਜਿਸ ਕਾਰਨ ਤੇਲ ਟੈਂਕਰ ਦੇ ਟੈਂਕ ਵਿੱਚ ਅੱਗ ਲੱਗ ਗਈ।

ਗ੍ਰਿਫਾਤਰ ਕੀਤੇ ਗਏ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਕੀਤਾ ਦਰਜ

ਰੋਡੇ ਅਤੇ ਕਾਸਿਮ ਨਾਲ ਗ੍ਰਿਫਤਾਰ ਕੀਤੇ ਗਏ ਸਾਰੇ ਪੰਜ ਕਾਰਕੁਨਾਂ ਖਿਲਾਫ਼ ਐਫਆਈਆਰ ਨੰ. 260 ਮਿਤੀ 11 ਅਗਸਤ, 2021 ਨੂੰ ਆਈ.ਪੀ.ਸੀ ਦੀ ਧਾਰਾ 436,427, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 13, 16, 18, 18 ਬੀ, 20 ਅਤੇ ਵਿਸਫੋਟਕ ਪਦਾਰਥ (ਸੋਧ) ਐਕਟ 2001 ਦੀ ਧਾਰਾ 3, 4, 5 ਅਧੀਨ ਕੇਸ ਦਰਜ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਤੋਂ ਪੰਜਾਬ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਇਹ ਚੌਥਾ ਵੱਡਾ ਪਾਕਿ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਹੈ।

ਅੰਮ੍ਰਿਤਸਰ ਪੁਲਿਸ ਨੇ 8 ਅਗਸਤ ਨੂੰ ਟਿਫਨ ਬੰਬ ਕੀਤਾ ਸੀ ਬਰਾਮਦ

ਅੰਮ੍ਰਿਤਸਰ (ਦਿਹਾਤੀ) ਪੁਲਿਸ ਵੱਲੋਂ 8 ਅਗਸਤ, 2021 ਨੂੰ ਪਿੰਡ ਡੱਲੇਕੇ ਥਾਣਾ ਲੋਪੋਕੇ ਤੋਂ ਇੱਕ ਆਧੁਨਿਕ ਟਿਫਿਨ ਬੰਬ ਆਈਈਡੀ ਬਰਾਮਦ ਕੀਤਾ ਸੀ। ਟਿਫਿਨ ਬੰਬ ਆਈਈਡੀ ਵਿੱਚ ਲਗਭਗ 2-3 ਕਿਲੋਗ੍ਰਾਮ ਆਰਡੀਐਕਸ ਸੀ ਅਤੇ ਇਸ ਵਿੱਚ 3 ਵੱਖੋ-ਵੱਖਰੇ ਟਰਿਗਰ ਪ੍ਰਣਾਲੀਆਂ ਸਨ ਜਿਹਨਾਂ ਵਿੱਚ ਕਾਰਜਸ਼ੀਲਤਾ ਲਈ ਸਵਿਚ, ਚੁੰਬਕੀ ਅਤੇ ਸਪਰਿੰਗ ਸ਼ਾਮਿਲ ਸੀ।

ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰਾਂ ਦੀ ਖੇਪ ਕੀਤੀ ਬਰਾਮਦ

15 ਅਗਸਤ ਦੇ ਆਸ ਪਾਸ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਜਿਸ ਉਪਰੰਤ ਹਥਿਆਰਾਂ, ਹੱਥ ਗੋਲਿਆਂ ਆਦਿ ਦੀ ਵੱਡੀ ਖੇਪ ਬਰਾਮਦ ਹੋਈ। ਕਪੂਰਥਲਾ ਪੁਲਿਸ ਵੱਲੋਂ 20 ਅਗਸਤ, 2021 ਨੂੰ ਗੁਰਮੁਖ ਸਿੰਘ ਰੋਡੇ ਅਤੇ ਗਗਨਦੀਪ ਸਿੰਘ ਕੋਲੋਂ ਇੱਕ ਟਿਫਿਨ ਬੰਬ ਆਈਈਡੀ ਤੋਂ ਇਲਾਵਾ 5 ਹੱਥ ਗੋਲੇ, ਡੀਟੋਨੇਟਰਾਂ ਦਾ 1 ਡੱਬਾ, 2 ਟਿਊਬਾਂ ਜਿਨ੍ਹਾਂ ਵਿੱਚ ਆਰਡੀਐਕਸ ਹੋਣ ਦਾ ਸ਼ੱਕ ਸੀ, ਇੱਕ 30 ਬੋਰ ਦਾ ਪਿਸਤੌਲ, 4 ਗਲੋਕ ਪਿਸਟਲ ਮੈਗਜ਼ੀਨ ਅਤੇ 1 ਉੱਚ ਵਿਸਫੋਟਕ ਤਾਰ ਬਰਾਮਦ ਕਰਕੇ ਇੱਕ ਹੋਰ ਅੱਤਵਾਦੀ ਗ੍ਰੋਹ ਦਾ ਪਰਦਾਫਾਸ਼ ਕੀਤਾ ਗਿਆ।

ਹਾਲ ਹੀ ਵਿੱਚ 07 ਸਤੰਬਰ, 2021 ਨੂੰ ਫਿਰੋਜ਼ਪੁਰ ਪੁਲਿਸ ਨੇ ਦਰਵੇਸ਼ ਸਿੰਘ ਵਾਸੀ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਜਿਸਨੇ ਖੁਲਾਸਾ ਕੀਤਾ ਕਿ ਉਹ ਲਖਬੀਰ ਸਿੰਘ ਰੋਡੇ ਦੇ ਨਾਲ ਲਗਾਤਾਰ ਸੰਪਰਕ ਵਿੱਚ ਸੀ। ਉਸ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਹਥਿਆਰਾਂ, ਟਿਫਿਨ ਬੰਬ ਆਈਈਡੀਜ਼, ਆਰਡੀਐਕਸ ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ। ਦਰਵੇਸ਼ ਸਿੰਘ ਨੂੰ ਥਾਣਾ ਮਮਦੋਟ ਵਿਖੇ ਐਨਡੀਪੀਐਸ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਯੂਏ (ਪੀ) ਐਕਟ ਤਹਿਤ ਦਰਜ ਕੀਤੇ ਗਏ ਅਪਰਾਧਿਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ:ਪਰਮਰਾਜ ਉਮਰਾਨੰਗਲ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਤੇ ਇਹ ਆਦੇਸ਼

Last Updated : Sep 15, 2021, 8:37 PM IST

ABOUT THE AUTHOR

...view details