ਚੰਡੀਗੜ੍ਹ : ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦੀ ਆਗਿਆ ਮੰਗਣ ਵਾਲੀ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕੀਤੇ ਜਾਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸੂਬਾ ਸਰਕਾਰ ਦੇ ਪੱਖ ਦੀ ਪੁਸ਼ਟੀ ਕੀਤੀ ਹੈ। ਇਹ ਗੱਲ ਉਨ੍ਹਾਂ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਆਖੀ।
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਕੈਪਟਨ ਨੇ ਥਾਪੜੀ ਆਪਣੀ ਪਿੱਠ
ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦੀ ਆਗਿਆ ਮੰਗਣ ਵਾਲੀ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕੀਤੇ ਜਾਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸੂਬਾ ਸਰਕਾਰ ਦੇ ਪੱਖ ਦੀ ਪੁਸ਼ਟੀ ਕੀਤੀ ਹੈ। ਇਹ ਗੱਲ ਉਨ੍ਹਾਂ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਆਖੀ।
ਸਦਨ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਘਟਨਾਵਾਂ ਦੀ ਜਾਂਚ ਨੂੰ ਪੰਜਾਬ ਸਰਕਾਰ ਵੱਲੋਂ ਗਠਤ ਕੀਤੀ ਵਿਸ਼ੇਸ਼ ਜਾਂਚ ਟੀਮ ਕਿਸੇ ਕਾਨੂੰਨੀ ਸਿੱਟੇ ਉੱਤੇ ਪਹੁੰਚਾਵੇਗੀ। ਅਦਾਲਤ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਨੂੰ ਜਾਰੀ ਰੱਖਣ ਦੇ ਫ਼ੈਸਲੇ ਦੇ ਨਾਲ ਸੂਬਾ ਸਰਕਾਰ ਦੀ ਇੱਕ ਵੱਡੀ ਕਾਨੂੰਨੀ ਜਿੱਤ ਦੱਸਿਆ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਗੋਲੀ ਕਾਂਡ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸੀ.ਬੀ.ਆਈ. ਨੂੰ ਸੌਂਪ ਦਿੱਤਾ ਗਿਆ ਸੀ।ਪਰ 2017 ਵਿੱਚ ਸੂਬੇ ਅੰਦਰ ਕਾਂਗਰਸ ਸਰਕਾਰ ਬਣ ਤੋਂ ਬਾਅਦ ਇਸ ਜਾਂਚ ਨੂੰ ਸੀ.ਬੀ.ਆਈ. ਤੋਂ ਵਾਪਿਸ ਲੈ ਕੇ ਪੰਜਾਬ ਸਰਕਾਰ ਨੇ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸੀ.ਬੀ.ਆਈ. ਇਸ ਮਾਮਲੇ ਵਿੱਚ ਜਾਂਚ ਵਾਪਿਸ ਲੈਣ ਲਈ ਸੁਪਰੀਮ ਕੋਰਟ ਚਲਈ ਗਈ ਸੀ।