ਚੰਡੀਗੜ੍ਹ : ਮੁੱਖ ਮੰਤਰੀ ਨੇ ਟਿਕਟ ਨਾ ਮਿਲਣ ਦੇ ਬਿਆਨ ਉੱਤ ਨਵਜੋਤ ਕੌਰ ਸਿੱਧੂ ਨੂੰ ਦਿੱਤਾ ਜਵਾਬ।
ਨਵਜੋਤ ਕੌਰ ਦੇ ਟਿਕਟ ਕੱਟੇ ਜਾਣ ਦੇ ਬਿਆਨ 'ਤੇ ਕੈਪਟਨ ਨੇ ਦਿੱਤਾ ਬਿਆਨ - answers
ਲੋਕਸਭਾ ਚੋਣਾਂ ਦੇ ਨਜ਼ਦੀਕ ਆਉਂਦੇ ਹੀ ਸੂਬੇ ਦੀ ਸਿਆਸਤ ਹੋਰ ਭੱਖ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਨਵਜੋਤ ਕੌਰ ਸਿੱਧੂ ਵੱਲੋਂ ਟਿਕਟ ਨਾ ਮਿਲਣ ਦੇ ਬਿਆਨ ਉੱਤੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਕੌਰ ਸਿੱਧੂ ਨੂੰ ਟਿਕਟ ਨਾ ਮਿਲਣ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਮੈਡਮ ਸਿੱਧੂ ਵੱਲੋਂ ਲਗਾਏ ਗਏ ਇਲਜ਼ਮ ਗ਼ਲਤ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਚੋਣ ਪ੍ਰਚਾਰ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਿਨੇਟ ਮੰਤਰੀ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਬਿਆਨ ਉੱਤੇ ਬੋਲਦਿਆਂ ਕਿਹਾ ਕਿ ਮੈਡਮ ਸਿੱਧੂ ਨੂੰ ਟਿਕਟ ਨਾ ਮਿਲਣ ਵਿੱਚ ਮੇਰੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵੱਲੋਂ ਬਠਿੰਡਾ ਅਤੇ ਅੰਮ੍ਰਿਤਸਰ ਤੋਂ ਟਿਕਟ ਦਾ ਆਫ਼ਰ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿ ਟਿਕਟਾਂ ਦੀ ਵੰਡ ਦਾ ਫੈਸਲਾ ਦਿੱਲੀ ਕਾਂਗਰਸ ਹਾਈ ਕਮਾਨ ਵੱਲੋਂ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਸਹੀ ਹੈ ਕਿ ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਦੇ ਚੰਡੀਗੜ੍ਹ ਤੋਂ ਚੋਣ ਲੜਨ ਲਈ ਹਾਈ ਕਮਿਸ਼ਨ ਕੋਲ ਅਰਜ਼ੀ ਦਾਖ਼ਲ ਨਹੀਂ ਕੀਤੀ ਸੀ। ਕਿਉਂਕਿ ਚੰਡੀਗੜ੍ਹ ਪੰਜਾਬ ਦੇ ਅਧੀਨ ਨਹੀਂ ਹੈ ਅਤੇ ਨਾਂ ਹੀ ਚੰਡੀਗੜ੍ਹ ਤੋਂ ਉਮੀਦਵਾਰ ਦੀ ਚੋਣ ਕਰਨ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਜਦ ਕਾਂਗਰਸ ਹਾਈ ਕਮਾਨ ਨੇ ਉਨ੍ਹਾਂ ਕੋਲੋ ਉਮੀਦਵਾਰ ਬਾਰੇ ਸੁਝਾਅ ਮੰਗਿਆ ਤਾਂ ਉਨ੍ਹਾਂ ਨੇ ਪਵਨ ਬਾਂਸਲ ਨੂੰ ਇੱਕ ਬੇਹਤਰ ਉਮੀਦਵਾਰ ਦੱਸਿਆ।
ਕੀ ਹੈ ਮਾਮਲਾ :
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆਸ਼ਾ ਕੁਮਾਰੀ ਉੱਤੇ ਉਨ੍ਹਾਂ ਦੀ ਟਿਕਟ ਕੱਟਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਛੋਟੇ ਕੈਪਟਨ ਹਨ, ਅਤੇ ਵੱਡੇ ਕੈਪਟਨ ਤਾਂ ਰਾਹੁਲ ਗਾਂਧੀ ਹਨ।