ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਭੂਚਾਲ ਲਗਾਤਾਰ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਹ ਲਗਾਤਾਰ ਪਾਰਟੀ ਤੋਂ ਦੂਰੀ ਬਣਾਏ ਹੋਏ ਸਨ।ਜਿਸ ਦੇ ਚੱਲਦਿਆਂ ਉਨ੍ਹਾਂ ਅੱਜ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਪਾਰਟੀ ਛੱਡ ਰਹੇ ਹਨ ਅਤੇ ਕਿਉਂਕਿ ਉਹ ਖੁਦ ਨੂੰ ਅਪਮਾਨਿਤ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਭਾਜਪਾ 'ਚ ਸ਼ਾਮਲ ਨਹੀਂ ਹੋਣਗੇ।
ਆਪਣਾ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਨੇ ਲਗਾਤਾਰ ਸਿੱਧੂ 'ਤੇ ਅਕਰਾਤਮਕ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਸਿੱਧੂ ਨੂੰ ਮੁੱਖ ਮੰਤਰੀ ਲਗਾਉਣ 'ਤੇ ਵੀ ਇਤਰਾਜ਼ ਜਤਾਇਆ ਸੀ। ਇਸ ਦੇ ਨਾਲ ਹੀ ਕੈਪਟਨ ਵਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਕੋਲ ਰਾਜਨੀਤੀ ਦੇ ਹੋਰ ਵਿਕਲਪ ਖੁੱਲ੍ਹੇ ਹਨ, ਜਿਸ ਲਈ ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਆਪਣੇ ਦਿੱਲੀ ਦੌਡਰੇ 'ਤੇੁ ਸਨ, ਜਿਸ 'ਚ ਉਹ ਅੱਜ ਵਾਪਸੀ ਕਰਨਗੇ। ਇਸ ਦੌਰਾਨ ਉਨ੍ਹਾਂ ਅਮਿਤ ਸ਼ਾਹ ਨਾਲ ਮੁਲਾਕਾਤ ਵੀ ਕੀਤੀ, ਜਿਸ 'ਚ ਉਨ੍ਹਾਂ ਕਿਸਾਨੀ ਮਸਲੇ ਅਤੇ ਸੂਬੇ ਦੀ ਸੁਰੱਖਿਆ ਨੂੰ ਲੈਕੇ ਗੱਲ ਵੀ ਕੀਤੀ। ਇਸ ਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਜਲਦ ਭਾਜਪਾ 'ਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕੈਪਟਨ ਵਲੋਂ ਇਹ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਪਾਰਟੀ ਚੱਡ ਰਹੇ ਹਨ, ਕਿਉਂਕਿ ਉਹ ਖੁਦ ਨੂੰ ਅਪਮਾਨਿਤ ਮਹਿਸੂਸ ਕਰ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਆਪਣੇ ਅਧਿਕਾਰਿਤ ਟਵਿੱਟਰ ਖਾਤੇ ਤੋਂ ਕਾਂਗਰਸ ਸਬੰਧੀ ਜਾਣਕਾਰੀ ਹਟਾ ਦਿੱਤੀ ਹੈ।