ਪੰਜਾਬ

punjab

ETV Bharat / city

ਕੈਪਟਨ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦੀ ਸਜ਼ਾ ਮਿਲੀ: ਸੁਖਬੀਰ ਬਾਦਲ - Captain

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਉਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਪਾਰਟੀ ਅਤੇ ਹਾਈ ਕਮਾਂਡ ਦਾ ਕਬੂਲਨਾਮਾ ਹੈ।ਕਾਂਗਰਸ ਪਾਰਟੀ ਪੰਜਾਬ ਵਿਚ ਚੰਗੀ ਕਾਰਜਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ।ਸੁਖਬੀਰ ਬਾਦਲ ਨੇ ਟਵੀਟ ਕਰਕੇ ਆਪਣੀ ਗੱਲ ਰੱਖੀ ਹੈ।

ਕੈਪਟਨ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦੀ ਸਜ਼ਾ ਮਿਲੀ: ਸੁਖਬੀਰ ਬਾਦਲ
ਕੈਪਟਨ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦੀ ਸਜ਼ਾ ਮਿਲੀ: ਸੁਖਬੀਰ ਬਾਦਲ

By

Published : Sep 18, 2021, 9:54 PM IST

ਚੰਡੀਗੜ੍ਹ:ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਉਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਪਾਰਟੀ ਅਤੇ ਹਾਈ ਕਮਾਂਡ ਦਾ ਕਬੂਲਨਾਮਾ ਹੈ।ਕਾਂਗਰਸ ਪਾਰਟੀ (Congress Party) ਪੰਜਾਬ ਵਿਚ ਚੰਗੀ ਕਾਰਜਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ।ਸੁਖਬੀਰ ਬਾਦਲ ਨੇ ਟਵੀਟ ਕਰਕੇ ਆਪਣੀ ਗੱਲ ਰੱਖੀ ਹੈ।

ਕੈਪਟਨ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦੀ ਸਜ਼ਾ ਮਿਲੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ 5 ਸਾਲ ਰਾਜ ਕੀਤਾ ਪਰ ਉਨ੍ਹਾਂ ਕੋਲ ਲੋਕਾਂ ਵਿਖਾਉਣ ਕੁੱਝ ਨਹੀਂ ਹੈ।ਸੁਖਬੀਰ ਬਾਦਲ ਨੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਗੁਟਕਾ ਸਾਹਿਬ ਨੂੰ ਹੱਥ ਵਿਚ ਫੜ ਕੇ ਝੂਠੀ ਸਹੁੰ ਖਾਣ ਦੀ ਕੁਦਰਤ ਵੱਲੋਂ ਸਜ਼ਾ ਦਿੱਤੀ ਗਈ ਹੈ।

ਸੁਖਬੀਰ ਬਾਦਲ ਨੇ ਟਵੀਟ ਵਿਚ ਤੰਜ ਕੱਸਦੇ ਹੋਏ ਕਿਹਾ ਹੈ ਕਿ ਸਿਰਫ ਗਾਰਡ ਬਦਲਣ ਨਾਲ ਪੰਜਾਬ ਨਹੀਂ ਬਚੇਗਾ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਡੁੱਬਦਾ ਜਹਾਜ਼ ਨਹੀਂ ਬਚਾਇਆ ਜਾ ਸਕਦਾ।ਸੁਖਬੀਰ ਬਾਦਲ ਨੇ ਲਿਖਿਆ ਹੈ ਕਿ ਇਸਦੇ ਮੰਤਰੀ ਅਤੇ ਵਿਧਾਇਕ ਪੰਜਾਬ ਨੂੰ ਲੁੱਟਦੇ ਹੋਏ ਰੇਤ, ਸ਼ਰਾਬ ਅਤੇ ਡਰੱਗ ਮਾਫੀਆ ਚਲਾ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਇਕ ਵਿਅਕਤੀ ਨੂੰ ਜ਼ਿੰਮੇਵਾਰ ਠਹਿਰਾ ਕੇ ਪਾਰਟੀ ਵਿਰੁੱਧ ਪ੍ਰਤੀਕਰਮ ਨੂੰ ਟਾਲਣ ਦੀ ਚਾਲ ਸਫਲ ਨਹੀਂ ਹੋਵੇਗੀ।

ਕੈਪਟਨ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦੀ ਸਜ਼ਾ ਮਿਲੀ: ਸੁਖਬੀਰ ਬਾਦਲ

ਉਨ੍ਹਾਂ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਸਾਢੇ ਚਾਰ ਸਾਲਾ ਤੱਕ ਪੰਜਾਬੀਆਂ ਨੂੰ ਪੀੜਤ ਕਰਨ ਦੀ ਜ਼ਿੰਮੇਵਾਰੀ ਤੋਂ ਭੱਜ ਨਹੀ ਸਕਦੇ।

ਇਹ ਵੀ ਪੜੋ:ਬੰਬ ਬਲਾਸਟ ਦੇ ਪੀੜਤ ਪਰਿਵਾਰਾਂ ਨੂੰ ਵੰਡੇ ਚੈਕ

ABOUT THE AUTHOR

...view details