ਪੰਜਾਬ

punjab

ETV Bharat / city

ਕਿਸਾਨਾਂ ਪ੍ਰਤੀ ਹਰਿਆਣਾ ਸਰਕਾਰ ਦਾ ਰਵੱਈਆ ਗੈਰ ਜਮਹੂਰੀ- ਕੈਪਟਨ - ਕਿਸਾਨਾਂ ਦਾ ਪ੍ਰਦਰਸ਼ਨ

ਮੁੱਖ ਮੰਤਰੀ ਕੈਪਟਨ ਨੇ ਹਰਿਆਣਾ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਨਿਖੇਦੀ ਕੀਤੀ ਹੈ। ਉਨ੍ਹਾਂ ਹਰਿਆਣਾ ਸਰਕਾਰ ਦੇ ਐਕਸ਼ਨ ਨੂੰ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤੇ ਹੈ।

ਮੁੱਖ ਮੰਤਰੀ ਕੈਪਟਨ
ਮੁੱਖ ਮੰਤਰੀ ਕੈਪਟਨ

By

Published : Nov 26, 2020, 7:15 PM IST

ਚੰਡੀਗੜ: ਕਿਸਾਨਾਂ ਦੇ ਪ੍ਰਦਰਸ਼ਨ 'ਤੇ ਹਰਿਆਣਾ ਸਰਕਾਰ ਦੇ ਰਵੱਈਏ ਤੇ ਮੁੱਖ ਮੰਤਰੀ ਕੈਪਟਨ ਨੇ ਕਈ ਸਵਾਲ ਚੁੱਕੇ ਹਨ। ਮੁੱਖ ਮੰਤਰੀ ਕੈਪਟਨ ਨੇ ਟਵੀਟ ਕਰ ਪੁੱਛਿਆ ਹੈ ਕਿ ਆਖ਼ਰ ਖੱਟਰ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਕਿਉਂ ਰੋਕ ਰਹੀ ਹੈ?'' ਉਨ੍ਹਾਂ ਕਿਹਾ,''ਸ਼ਾਂਤਮਈ ਢੰਗ ਨਾਲ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉਪਰ ਨਿਰਦਈ ਤਾਕਤ ਦੀ ਦਮਨਕਾਰੀ ਵਰਤੋਂ ਕਰਨਾ ਪੂਰੀ ਤਰ੍ਹਾਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ। ਮੁਲਕ ਦਾ ਢਿੱਡ ਭਰਨ ਵਾਲੇ ਹੱਥ ਫੜਨ ਦੀ ਲੋੜ ਹੈ ਨਾ ਕਿ ਪਾਸੇ ਧੱਕਣ ਦੀ।''

ਮੁੱਖ ਮੰਤਰੀ ਕੈਪਟਨ

ਪੁਲਿਸ ਦੇ ਰਵੱਈਏ ਦੀ ਨਿਖੇਦੀ

ਦੱਸਣਯੋਗ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਕਈ ਥਾਵਾਂ 'ਤੇ ਪੁਲਿਸ ਨੇ ਹਿੰਸਕ ਰੂਪ ਵੀ ਇਖ਼ਤਿਆਰ ਕੀਤਾ ਹੈ। ਹਰਿਆਣਾ 'ਚ ਪੁਲਿਸ ਨੇ ਕਿਸਾਨਾਂ 'ਤੇ ਪਾਣੀ ਦੀਆਂ ਬੋਛਾੜਾਂ ਅਤੇ ਹੰਝੂ ਗੈਸ ਦੇ ਹਗੋਲੇ ਵੀ ਵਰਤੇ ਹਰਿਆਣਾ ਸਰਕਾਰ ਅਤੇ ਪੁਲਿਸ ਦੇ ਇਸ ਸਖ਼ਤ ਰਵੱਈਏ ਦਾ ਮੁੱਖ ਮੰਤਰੀ ਕੈਪਟਨ ਨੇ ਡਟ ਕੇ ਵਿਰੋਧ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇੱਥੋਂ ਤੱਕ ਸੂਬੇ ਨੂੰ ਇਸ ਨਾਲ ਕਰੋੜਾਂ ਰੁਪਏ ਦਾ ਘਾਟਾ ਵੀ ਸਹਿਣਾ ਪਿਆ। ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਭੜਕਾਊ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਸਾ ਅਤੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ,''ਲਗਪਗ ਦੋ ਮਹੀਨਿਆਂ ਤੋਂ ਕਿਸਾਨ ਬਿਨਾਂ ਕਿਸੇ ਮੁਸ਼ਕਲ ਤੋਂ ਪੰਜਾਬ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਕਿਉਂ ਭੜਕਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?''

ਮੁੱਖ ਮੰਤਰੀ ਦੀ ਕੇਂਦਰ ਨੂੰ ਅਪੀਲ

ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿਰੁੱਧ ਅਜਿਹੇ ਧੱਕੇਸ਼ਾਹੀ ਵਾਲੇ ਹੱਥਕੰਡੇ ਨਾ ਵਰਤਣ ਲਈ ਆਪੋ-ਆਪਣੀਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣ। ਉਨ੍ਹਾਂ ਨੇ ਦੇਸ਼ ਹਿੱਤ ਵਿੱਚ ਕਿਸਾਨਾਂ ਦੇ ਸਰੋਕਾਰਾਂ ਦਾ ਸ਼ਾਂਤਮਈ ਹੱਲ ਕੱਢਣ ਲਈ ਆਖਿਆ।

ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਨੇ ਦਿੱਲੀ ਦੀ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਲਾਉਂਦਿਆਂ ਕਿਸਾਨਾਂ ਪ੍ਰਤੀ ਆਮ ਆਦਮੀ ਪਾਰਟੀ ਦੀ ਸੰਜੀਦਗੀ 'ਤੇ ਸ਼ੱਕ ਕੀਤਾ ਹੈ।

ABOUT THE AUTHOR

...view details