ਚੰਡੀਗੜ੍ਹ: ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਆਪਣੀ ਖ਼ਰਾਬ ਸਿਹਤ ਦੇ ਚਲਦੇ ਹਸਪਤਾਲ 'ਚ ਭਰਤੀ ਹਨ। ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ 'ਚ ਬ੍ਰਹਮ ਮਹਿੰਦਰਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਡਾਕਟਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਕੈਬਿਨੇਟ ਮੰਤਰੀ ਦੇ ਪਰਿਵਾਰ ਦਾ ਹੌਂਸਲਾ ਵਧਾਉਂਦੇ ਹੋਏ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕੀਤੀ ਹੈ।
ਬ੍ਰਹਮ ਮਹਿੰਦਰਾ ਦਾ ਹਾਲ ਜਾਨਣ ਹਸਪਤਾਲ ਪੁੱਜੇ ਕੈਪਟਨ ਅਮਰਿੰਦਰ ਸਿੰਘ - ਬ੍ਰਹਮ ਮਹਿੰਦਰਾ ਦੀ ਖ਼ਰਾਬ ਸਿਹਤ
ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਪੁੱਜੇ ਜਿੱਥੇ ਉਨ੍ਹਾਂ ਬ੍ਰਹਮ ਮਹਿੰਦਰਾ ਦੀ ਸਿਹਤ ਦਾ ਹਾਲ ਚਾਲ ਜਾਨਣ ਲਈ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਫ਼ੋਟੋ
ਜ਼ਿਕਰਯੋਗ ਹੈ ਕਿ ਬ੍ਰਹਮ ਮਹਿੰਦਰਾ ਨੂੰ ਪਿਛਲੇ ਦਿਨੀ ਫੋਰਟਿਸ ਹਸਪਤਾਲ ਦੇ ਕ੍ਰਿਟੀਕਲ ਕੇਅਰ ਯੂਨਿਟ ‘ਚ ਦਾਖ਼ਲ ਕਰਵਾਇਆ ਗਿਆ ਸੀ। ਜਾਂਚ ਤੋਂ ਬਾਅਦ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਨੂੰ ਵਾਇਰਲ ਦੀ ਸ਼ਿਕਾਇਤ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਦੀ ਛਾਤੀ ਅਤੇ ਗਲੇ ‘ਚ ਕਾਫੀ ਜ਼ਿਆਦਾ ਇਨਫੈਕਸ਼ਨ ਫੈਲ ਗਿਆ ਹੈ। ਸੈਕਟਰ 16 ਦੇ ਹਸਪਤਾਲ ਵਿੱਚ ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਭੇਜ ਦਿੱਤਾ।
Last Updated : Sep 11, 2019, 5:38 PM IST