ਚੰਡੀਗੜ੍ਹ: ਸੂਬੇ ਦੀ ਅਨੁਮਾਨਤ ਆਮਦਨ ਅਤੇ ਖ਼ਰਚੇ ਵਿਚਕਾਰ ਚਿੰਤਾਜਨਕ ਫ਼ਰਕ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਪ੍ਰੈਲ ਮਹੀਨੇ ਲਈ 3000 ਕਰੋੜ ਰੁਪਏ ਦੇ ਅੰਤ੍ਰਿਮ ਮੁਆਵਜ਼ੇ ਦੀ ਮੰਗ ਕੀਤੀ ਅਤੇ ਜੀ.ਐੱਸ.ਟੀ. ਦੇ ਬਕਾਇਆ 4400 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਇੱਕ ਪੱਤਰ ਵਿੱਚ, ਮੁੱਖ ਮੰਤਰੀ ਨੇ ਪਿਛਲੇ ਚਾਰ ਮਹੀਨਿਆਂ ਤੋਂ ਸੂਬੇ ਦੇ ਜੀਐਸਟੀ ਦੇ 4400 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ ਤਾਂ ਜੋ ਸੂਬੇ ਦੇ ਸਰੋਤਾਂ ਦੀ ਰੁਕਾਵਟ ਨੂੰ ਦੂਰ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ।