ਚੰਡੀਗੜ: ਕਾਂਗਰਸ ਦੇ ਕਈ ਵਿਧਾਇਕਾਂ ਅਤੇ ਮੈਡੀਕਲ ਮਾਹਿਰਾਂ ਦੁਆਰਾ ਦਿੱਤੇ ਗਏ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸ਼ਹਿਰੀ ਖੇਤਰਾਂ ਵਿੱਚ ਕੁਝ ਛੋਟਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਛੂਟਾਂ ਵਿੱਚ ਮੁੱਖ ਰੂਪ ਵਿੱਚ ਸ਼ਨੀਵਾਰ ਨੂੰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲਣਾ ਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰਾਤ 9 ਵਜੇ ਤੱਕ ਉਨਾਂ ਨੂੰ ਸਮੇਂ ਵਿੱਚ ਛੋਟ ਦੇਣਾ ਸ਼ਾਮਲ ਹੈ। ਇਸ ਫੈਸਲੇ ਨਾਲ ਹਫਤਾਵਰੀ ਕਰਫਿਊ ਸ਼ਨੀਵਾਰ ਨੂੰ ਹੁਣ ਨਹੀਂ ਲੱਗੇਗਾ। ਸੋਧੇ ਗਏ ਫੈਸਲੇ ਅਨੁਸਾਰ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਹੁਣ ਰਾਤ 9:30 ਤੋਂ ਲੈ ਕੇ ਸਵੇਰੇ 5:00 ਵਜੇ ਤੱਕ ਕਰਫਿਊ ਰਹੇਗਾ।
ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਸਾਰੇ ਦਿਨਾਂ ਦੌਰਾਨ ਜਿਨ੍ਹਾਂ ਵਿੱਚ ਐਤਵਾਰ ਵੀ ਸ਼ਾਮਲ ਹੋਵੇਗਾ, ਰਾਤ 9:00 ਵਜੇ ਤੱਕ ਖੁੱਲੇ ਰਹਿਣ ਦੀ ਇਜਾਜ਼ਤ ਹੋਵੇਗੀ ਅਤੇ ਸੋਧੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਮੇਂ ਤੋਂ ਬਾਅਦ ਖਾਣੇ ਦੀ ਹੋਮ ਡਿਲੀਵਰੀ ਦੀ ਇਜਾਜ਼ਤ ਹੋਵੇਗੀ।