ਪੰਜਾਬ

punjab

ETV Bharat / city

ਕੈਪਟਨ ਦੇ ਮੰਤਰੀ ਅਤੇ ਵਿਧਾਇਕ ਸੂਬੇ 'ਚ ਨਸ਼ਾ ਤਸਕਰਾਂ ਨੂੰ ਦੇ ਰਹੇ ਹਨ ਸ਼ਹਿ: ਮੀਤ ਹੇਅਰ - ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ

ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪੱਟੀ ਦੇ ਕਾਂਗਰਸੀ ਆਗੂਆਂ ਵੱਲੋਂ ਫੜੀ ਨਜਾਇਜ਼ ਸ਼ਰਾਬ ਇਸ ਗੱਲ ਦਾ ਸਬੂਤ ਦਿੰਦੀ ਹੈ, ਕਿ ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਾਵਾਂ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦੇ ਕੈਪਟਨ ਅਮਰਿੰਦਰ ਸਿੰਘ ਰਖਵਾਲੇ ਬਣੇ ਹੋਏ ਹਨ।

ਕੈਪਟਨ ਦੇ ਮੰਤਰੀ ਅਤੇ ਕਾਂਗਰਸ ਵਿਧਾਇਕ ਸੂਬੇ 'ਚ ਨਸ਼ਾ ਤਸਕਰਾਂ ਨੂੰ ਦੇ ਰਹੇ ਹਨ ਸ਼ਹਿ: ਮੀਤ ਹੇਅਰ
ਕੈਪਟਨ ਦੇ ਮੰਤਰੀ ਅਤੇ ਕਾਂਗਰਸ ਵਿਧਾਇਕ ਸੂਬੇ 'ਚ ਨਸ਼ਾ ਤਸਕਰਾਂ ਨੂੰ ਦੇ ਰਹੇ ਹਨ ਸ਼ਹਿ: ਮੀਤ ਹੇਅਰ

By

Published : Nov 23, 2020, 8:21 PM IST

ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਆਪ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ। ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪੱਟੀ ਦੇ ਕਾਂਗਰਸੀ ਆਗੂਆਂ ਵੱਲੋਂ ਫੜੀ ਗਈ ਨਜਾਇਜ਼ ਸ਼ਰਾਬ ਇਸ ਗੱਲ ਦਾ ਸਬੂਤ ਦਿੰਦੀ ਹੈ, ਕਿ ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਵਿੱਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਾਵਾਂ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕੀਤਾ।

'ਆਪ' ਆਗੂਆਂ ਨੇ ਕਿਹਾ ਕਿ ਜੋ ਨਸ਼ਾ ਤਸਕਰੀ ਕਰਨ ਵਾਲੇ ਪਹਿਲਾਂ ਅਕਾਲੀ ਦਲ ਦੀ ਸ਼ਰਨ ਲੈ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਹੇ ਸਨ। ਉਨ੍ਹਾਂ ਦਾ ਰਖਵਾਲੇ ਕੈਪਟਨ ਅਮਰਿੰਦਰ ਸਿੰਘ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣਾ ਖੇਤਰ ਨਾਲ ਸਬੰਧਿਤ ਨਸ਼ਾ ਤਸਕਰ ਰਾਣੋ ਦੀਆਂ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨਾਲ ਨਜ਼ਦੀਕੀਆਂ ਜੱਗ ਜ਼ਾਹਿਰ ਹੋਈਆਂ ਹਨ ਅਤੇ ਉਸ ਕੇਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਦੀ ਸਿੱਧੀ ਭੂਮਿਕਾ ਬਾਰੇ ਖ਼ਬਰਾਂ ਵੀ ਮੀਡੀਆ ਵਿੱਚ ਨਸ਼ਰ ਹੋਈਆਂ ਸਨ।

'ਆਪ' ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਸੇਖੋਂ ਭਰਾਵਾਂ ਕੋਲੋਂ ਬਾਹਰਲੇ ਸੂਬੇ ਤੋਂ ਨਜਾਇਜ਼ ਲਿਆਂਦੀ ਗਈ ਸ਼ਰਾਬ ਨੇ ਕਾਂਗਰਸੀਆਂ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸ਼ਹਿ ਦੇਣ ਵਿੱਚ ਰੁੱਝੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਲੱਗੇ ਹੋਏ ਹਨ।

ਆਗੂਆਂ ਨੇ ਕਿਹਾ ਕਿ ਬੀਤੇ ਸਮੇਂ ਮਾਝੇ ਖੇਤਰ ਵਿੱਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਕੈਪਟਨ ਦੀ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਸਰਕਾਰ ਨੂੰ ਲੋਕਾਂ ਦੀਆਂ ਗਈਆਂ ਜਾਨਾਂ ਦੀ ਚਿੰਤਾ ਨਹੀਂ ਹੈ, ਫ਼ਿਕਰ ਸਿਰਫ਼ ਇਹ ਹੈ ਕਿ ਉਹ ਆਪਣੇ ਚਹੇਤਿਆਂ ਦੇ ਕਾਲੇ ਧੰਦੇ ਉੱਤੇ ਪਰਦਾ ਪਾਉਣ ਵਿੱਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕਾਂਗਰਸੀ ਵੀ ਅੱਜ ਸੱਤਾ ਦੇ ਨਸ਼ੇ ਵਿੱਚ ਅੰਨ੍ਹੇ ਹੋਏ ਅਕਾਲੀਆਂ ਵਾਂਗ ਰੇਤੇ ਦੀ ਕਾਲਬਜ਼ਾਰੀ, ਨਸ਼ਾ ਤਸ਼ਕਰੀ ਅਤੇ ਸ਼ਰਾਬ ਦੀ ਨਜਾਇਜ਼ ਸਪਲਾਈ ਕਰਕੇ ਧੰਨ ਇਕੱਠਾ ਕਰਨ ਵਿੱਚ ਲੱਗੇ ਹੋਏ ਹਨ।

ਬਾਹਰਲੇ ਸੂਬਿਆਂ ਤੋਂ ਘਟੀਆ ਸ਼ਰਾਬ ਲਿਆ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸਤਾ ਦੇ ਨਸ਼ੇ ਵਿੱਚ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਕਾਂਗਰਸ ਆਗੂਆਂ ਵੱਲੋਂ ਕੀਤੇ ਜਾ ਰਹੇ ਨਸ਼ੇ ਤਸਕਰੀ ਦੇ ਖ਼ਿਲਾਫ਼ ਡਟ ਕੇ ਲੜਾਈ ਲੜੇਗੀ।

ABOUT THE AUTHOR

...view details