ਚੰਡੀਗੜ੍ਹ. ਮਸ਼ਹੂਰ ਗਾਇਕ ਤੇ ਕਾਂਗਰਸ ਪਾਰਟੀ ਦੇ ਮਾਨਸਾ ਵਿਧਾਨਸਭਾ ਸੀਟ ਤੋਂ ਉਮੀਦਵਾਰ ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਤੋਂ ਵਿਵਾਦਾਂ 'ਚ ਹਨ। ਉਨ੍ਹਾਂ ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਆਪਣੇ ਸੰਜੂ ਗਾਣੇ 'ਚ ਵਕੀਲਾਂ 'ਤੇ ਅਪਮਾਨਜਨਕ ਸ਼ਬਦਾਵਲੀ ਵਰਤੀ ਹੈ। ਜਿਸ ਕਾਰਨ ਉਨ੍ਹਾਂ 'ਤੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਖੇ ਕੇਸ ਦਰਜ ਕਰਵਾਇਆ ਗਿਆ ਹੈ।
ਐਡਵੋਕੇਟ ਸੁਨਿਲ ਕੁਮਾਰ ਮੱਲ੍ਹਣ ਵੱਲੋਂ ਜ਼ਿਲ੍ਹਾ ਅਦਾਲਤ 'ਚ ਸਿੱਧੂ ਤੇ ਮਾਮਲਾ ਦਰਜ ਕਰਵਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਨੇ ਆਪਣੇ ਸੰਜੂ ਗਾਣੇ 'ਚ ਵਕੀਲਾਂ ਖ਼ਿਲਾਫ਼ ਅਪਮਾਨਜਨਰ ਸ਼ਬਦਾਂ ਦੀ ਵਰਤੋਂ ਕੀਤੀ ਹੈ। ਇਸ ਗੀਤ ਰਾਹੀਂ ਮੂਸੇਵਾਲਾ ਵਲੋਂ ਨਿਆਂ ਪ੍ਰਣਾਲੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ੀਸ਼ ਕੀਤੀ ਗਈ ਹੈ ਤੇ ਇਹ ਉਨ੍ਹਾਂ ਨੇ ਜਾਣਬੁੱਝ ਕੇ ਕੀਤਾ ਹੈ। ਉਨ੍ਹਾਂ ਦਾ ਇਹ ਵੀ ਇਲਜ਼ਾਮ ਹੈ ਕਿ ਸਿੱਧੂ ਆਪਣੇ ਗੀਤਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਭਰਮਾ ਰਹੇ ਹਨ ਤੇ ਉਨ੍ਹਾਂ ਨੂੰ ਦੰਗਿਆ ਵਲ ਜਾਣ ਦਾ ਸੱਦਾ ਦੇ ਰਹੇ ਹਨ।