ਚੰਡੀਗੜ੍ਹ: ਪੰਜਾਬ ਪੁਲਿਸ ਨੇ ਰਾਜਨੀਤਿਕ ਰਣਨੀਤੀਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਭੇਸ ਧਾਰਨ ਕਰਨ ਅਤੇ ਉਨ੍ਹਾਂ ਦੇ ਨਾਮ ਦੀ ਵਰਤੋਂ ਕਰਕੇ ਕੁੱਝ ਰਾਜਨੀਤਿਕ ਆਗੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਭੜਕਾਉਣ ਲਈ ਅਣਪਛਾਤੇ ਵਿਅਕਤੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ, ਕਿ ਉਕਤ ਅਣਪਛਾਤੇ ਵਿਅਕਤੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਕਥਿੱਤ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਜਨਤਕ ਬਿਆਨਬਾਜ਼ੀ ਕਰਨ ਅਤੇ ਉਨ੍ਹਾਂ ਦੀ ਲੀਡਰਸ਼ਿਪ ਦੀ ਆਲੋਚਨਾ ਕਰਨ ਲਈ ਸਿਆਸਤਦਾਨਾਂ ਨੂੰ ਉਕਸਾ ਰਹੇ ਸਨ।
ਪ੍ਰਸ਼ਾਂਤ ਕਿਸ਼ੋਰ ਦਾ ਨਾਮ ਵਰਤਣ ਵਾਲਿਆ ਖਿਲਾਫ਼ ਮਾਮਲਾ ਦਰਜ - ਰਾਜਨੀਤਿਕ ਆਗੂਆਂ
ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਭੇਸ ਧਾਰਨ ਕਰਨ ਅਤੇ ਉਨ੍ਹਾਂ ਦੇ ਨਾਮ ਦੀ ਵਰਤੋਂ ਕਰਕੇ ਵਾਲਿਆ ਅਣਪਛਾਤੇ ਵਿਅਕਤੀਆਂ ਖਿਲਾਫ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ।
ਬੁਲਾਰੇ ਨੇ ਅੱਗੇ ਖੁਲਾਸਾ ਕੀਤਾ, ਕਿ ਪ੍ਰਸ਼ਾਂਤ ਕਿਸ਼ੋਰ ਹੋਣ ਦਾ ਦਾਅਵਾ ਕਰਨ ਵਾਲੇ ਇਹ ਕਾਲਰ ਸਪੱਸ਼ਟ ਤੌਰ`ਤੇ ਰਾਜਨੀਤਿਕ ਨੇਤਾਵਾਂ ਆਦਿ ਨੂੰ ਇਹ ਭਰੋਸਾ ਦਿਵਾਉਂਦੇ ਰਹੇ ਹਨ, ਕਿ ਜੇ ਉਹ ਉਨ੍ਹਾਂ (ਪ੍ਰਸ਼ਾਂਤ ਕਿਸ਼ੋਰ ਬਣੇ ਵਿਅਕਤੀ) ਦੀ ਸਲਾਹ`ਤੇ ਅਮਲ ਕਰਦੇ ਹਨ, ਤਾਂ ਉਹ ਦਿੱਲੀ ਵਿੱਚ ਕਾਂਗਰਸ ਹਾਈ ਕਮਾਂਡ ਕੋਲ ਮੁੱਦਾ ਉਠਾਉਣਗੇ। ਫੋਨ ਕਾਲਾਂ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 416, 419, 420, 109, 120-ਬੀ ਅਤੇ ਆਈਟੀ ਐਕਟ, 2000 ਦੀ ਧਾਰਾ 66-ਡੀ ਦੇ ਤਹਿਤ ਪੁੁਲਿਸ ਥਾਣਾ ਡਵੀਜ਼ਨ ਨੰ. 6 ਕਸ਼ਿਨਰੇਟ ਆਫ਼ ਪੁਲਿਸ, ਲੁਧਿਆਣਾ ਵਿੱਖੇ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ:-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਪਤਾ !