ਚੰਡੀਗੜ੍ਹ: ਬੇਰੁਜ਼ਗਾਰ ਈਟੀਟੀ ਅਤੇ ਟੈੱਟ ਪਾਸ ਬੀਐੱਡ ਅਧਿਆਪਕਾਂ ਨਾਲ ਬੈਠਕ ਕਰਨ ਤੋਂ ਬਾਅਦ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 16 ਮਾਰਚ ਨੂੰ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰੈਸ ਕਾਨਫ਼ਰੰਸ ਕਰ ਕਈ ਵੱਡੇ ਐਲਾਨ ਕਰਨਗੇ।
ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਦੇਣ ਦਾ ਐਲਾਨ ਕਰਨਗੇ।
ਈਟੀਟੀ ਅਤੇ ਟੈੱਟ ਪਾਸ ਬੇਰੁਜ਼ਗਾਰ ਨੌਜਵਾਨਾਂ ਦੇ ਪਰਚੇ ਲਵਾਂਗੇ ਵਾਪਿਸ: ਕੈਪਟਨ ਸੰਧੂ
ਇਹ ਵੀ ਪੜ੍ਹੋ: ਯੈਸ ਬੈਂਕ ਮਾਮਲਾ: ਈਡੀ ਨੇ ਲੋਨ ਬਦਲੇ ਰਾਣਾ ਕਪੂਰ ਤੋਂ 5 ਹਜ਼ਾਰ ਕਰੋੜ ਦੀ ਰਿਸ਼ਵਤ ਲੈਣ ਦਾ ਕੀਤਾ ਦਾਅਵਾ
ਪਟਿਆਲਾ 'ਚ ਬੇਰੁਜ਼ਗਾਰਾਂ 'ਤੇ ਹੋਏ ਲਾਠੀਚਾਰਜ 'ਤੇ ਬੋਲਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਜਿਨ੍ਹਾਂ ਖ਼ਿਲਾਫ਼ ਪਰਚੇ ਦਰਜ ਹੋਏ ਹਨ ਉਹ ਇੱਕ ਪ੍ਰੋਸੀਜ਼ਰ ਦੇ ਤਹਿਤ ਖ਼ਤਮ ਕਰ ਦਿੱਤੇ ਜਾਣਗੇ।
ਦੱਸ ਦਈਏ ਕਿ ਲਗਾਤਾਰ 6 ਮਹੀਨਿਆਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਬਾਹਰ ਅਧਿਆਪਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਪਟਿਆਲਾ ਵਿਖੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਵੀ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕਰ ਪਰਚੇ ਦਰਜ ਕੀਤੇ ਗਏ।