ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਟ੍ਰਿਬਿਊਨਲ ਨੇ ਫ਼ੈਸਲਾ ਸੁਣਾਉਂਦੇ ਹੋਏ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਆਰਡਰ ਦੀ ਕਾਪੀ ਦੇ ਵਿੱਚ ਕੁੱਝ ਤੱਥ ਸਾਹਮਣੇ ਆਏ ਹਨ। ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੀ ਇਮਪੈਨਲਮੈਂਟ ਕਮੇਟੀ 'ਤੇ ਸਵਾਲ ਵੀ ਚੁੱਕੇ ਹਨ। ਦਿਨਕਾਰ ਗੁਪਤਾ ਦੀ ਨਿਯੁਕਤੀ ਨੂੰ ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫ਼ਾ ਅਤੇ ਐਸ ਚਟੋਪਾਧਿਆ ਨੇ ਚੁਣੌਤੀ ਦਿੱਤੀ ਸੀ।
ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਹੋਈ ਰੱਦ
CAT ਨੇ ਵੱਡਾ ਫੈਸਲਾ ਸੁਣਾਉਂਦਿਆਂ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ।
ਫ਼ੋਟੋ
ਡੀ.ਜੀ.ਪੀ. ਗੁਪਤਾ ਦੀ ਸਿਫਾਰਿਸ਼ ਕਰਦੇ ਸਮੇਂ ਕਮੇਟੀ ਨੇ ਸੁਪਰੀਮ ਕੋਰਟ ਦੇ ਨਿਯਮਾਂ ਨੂੰ ਧਿਆਨ 'ਚ ਨਹੀਂ ਰੱਖਿਆ ਸੀ। ਪੈਨਲ ਬਣਾ ਕੇ ਨਵੇਂ ਸਿਰੇ ਤੋਂ ਤਿੰਨ ਸੀਨੀਅਰ ਅਫ਼ਸਰਾਂ ਨੂੰ ਦੁਬਾਰਾ ਪ੍ਰਕਿਰਿਆ ਕਰਨ ਦੀ ਨਸੀਹਤ ਦਿੱਤੀ ਅਤੇ 4 ਹਫਤਿਆਂ ਵਿੱਚ ਸਾਰੀ ਕਵਾਇਦ ਪੁਰੀ ਕਰਨ ਦੀ ਗੱਲ ਵੀ ਕਹੀ ਹੈ।
ਇਹ ਵੀ ਪੜ੍ਹੋ: ਬਿਜਲੀ ਦੇ ਬਿਲਾਂ ਵਿਰੁੱਧ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ, ਪੁਲਿਸ ਨਾਲ ਹੋਈ ਧੱਕਾ-ਮੁੱਕੀ
Last Updated : Jan 17, 2020, 4:22 PM IST