ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਚੁਣੌਤੀ, CAT ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਾਰੀ ਕੀਤਾ ਨੋਟਿਸ
ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਮਾਮਲੇ 'ਚ CAT ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਾਰੀ ਕੀਤਾ ਨੋਟਿਸ।
ਚੰਡੀਗੜ੍ਹ: ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਮਾਮਲੇ 'ਚ ਦਰਜ ਪਟੀਸ਼ਨ ਤੇ ਸੈਂਟਰਲ ਐਡਮੀਨਿਸਟਰੇਟਿਵ ਟ੍ਰਿਬੀਊਨਲ (ਕੈਟ) ਨੇ ਕੇਂਦਰੀ ਗ੍ਰਹਿ ਮੰਤਰਾਲੇ ਤੇ ਯੂਪੀਐੱਸਸੀ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਦਰਅਸਲ, ਦਿਨਕਰ ਗੁਪਤਾ ਨੂੰ ਪੰਜਾਬ ਦਾ ਡੀਜੀਪੀ ਬਣਾਉਣ ਦੇ ਵਿਰੋਧ 'ਚ ਪੰਜਾਬ ਦੇ ਆਈਪੀਐੱਸ ਅਫ਼ਸਰ ਮੁਹੰਮਦ ਮੁਸਤਫ਼ਾ ਤੇ ਪੰਜਾਬ ਦੇ ਆਈਪੀਐੱਸ ਅਫ਼ਸਰ ਸਿਧਾਰਥ ਚਟੋਪਾਧਿਆਏ ਨੇ ਇੱਕ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਸੀ।
ਮੁਹੰਮਦ ਮੁਸਤਫ਼ਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਡੀਜੀਪੀ ਦੀ ਤਾਇਨਾਤੀ ਦੇ ਨਿਯਮਾਂ ਦਾ ਉਲੰਘਣ ਕੀਤਾ ਗਿਆ ਹੈ। ਦਿਨਕਰ ਗੁਪਤਾ ਨੂੰ ਉਨ੍ਹਾਂ ਦਾ ਜੂਨੀਅਰ ਹੈ ਜਿਸ ਦੇ ਬਾਵਜੂਦ ਉਨ੍ਹਾਂ ਨੂੰ ਡੀਜੀਪੀ ਦੇ ਅਹੁਦੇ ਤੇ ਤਾਇਨਾਤ ਕੀਤਾ ਗਿਆ ਹੈ। ਯੂਪੀਐੱਸਸੀ ਨੇ ਪਹਿਲਾਂ ਤਿੰਨ ਆਈਪੀਐੱਸ ਅਫ਼ਸਰਾਂ ਦਾ ਪੈਨਲ ਪੰਜਾਬ ਸਰਕਾਰ ਨੂੰ ਭੇਜਣ ਲਈ ਕਿਹਾ ਸੀ। ਇਸ ਵਿੱਚ ਉਨ੍ਹਾਂ ਦਾ ਨਾਂਅ ਵੀ ਸੀ ਪਰ ਅਖ਼ੀਰ 'ਤੇ ਉਨ੍ਹਾਂ ਦਾ ਨਾਂਅ ਹਟਾ ਦਿੱਤਾ ਗਿਆ। ਇਸ ਪੈਨਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਨਾਂਅ ਡੀਜੀਪੀ ਦੇ ਅਹੁਦੇ ਲਈ ਚੁਣਿਆ।
ਇਸ ਦੇ ਨਾਲ ਹੀ ਸਿਧਾਰਥ ਚਟੋਪਾਧਿਆਏ ਨੇ ਦੋਸ਼ ਲਾਇਆ ਹੈ ਕਿ ਉਹ ਦਿਨਕਰ ਤੋਂ ਸੀਨੀਅਰ ਹਨ ਉਨ੍ਹਾਂ ਦਾ ਨਾਂਅ ਵੀ ਲਿਸਟ ਵਿੱਚ ਨਹੀਂ ਰੱਖਿਆ ਗਿਆ।