ਚੰਡੀਗੜ੍ਹ:ਕਰੀਬ 7 ਸਾਲ ਪਹਿਲਾਂ ਵਕੀਲ ਦੇ ਕਤਲ ਦੇ ਮਾਮਲੇ ਵਿੱਚ ਸੀਬੀਆਈ ਨੂੰ ਵੱਡੀ ਕਾਮਯਾਬੀ ਮਿਲੀ ਹੈ, ਦੱਸ ਦਈਏ ਕਿ 7 ਸਾਲ ਪਹਿਲਾਂ 20 ਸਤੰਬਰ 2015 ਨੂੰ ਸੈਕਟਰ 27 ਦੇ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ 7 ਸਾਲਾਂ ਬਾਅਦ ਸੀਬੀਆਈ ਨੇ ਇਸ ਮਾਮਲੇ ਵਿੱਚ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਸੀਬੀਆਈ ਨੇ ਇਸ ਕਤਲ ਕੇਸ ਵਿੱਚ ਮੁਲਜ਼ਮ ਕਲਿਆਣੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਮੁਲਜ਼ਮ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਹੁਣ ਸੀਬੀਆਈ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਲਿਆਣੀ ਚੰਡੀਗੜ੍ਹ ਦੇ ਸੈਕਟਰ 42 ਸਥਿਤ ਪੀਜੀ ਸਰਕਾਰੀ ਕਾਲਜ ਵਿੱਚ ਅਸਿਸਟੈਂਟ ਪ੍ਰੋਫੈਸਰ ਵਜੋਂ ਤਾਇਨਾਤ ਹੈ।