ਪੰਜਾਬ

punjab

ETV Bharat / city

ਖੇਤੀ ਸੁਧਾਰਾਂ ਦੇ ਨਾਂਅ 'ਤੇ ਕੇਂਦਰ ਸੰਘੀ ਢਾਂਚੇ ਦੀ ਘੁੱਟ ਰਿਹਾ ਹੈ ਸੰਘੀ: ਕੈਪਟਨ

ਕੇਂਦਰ ਦੀ ਭਾਜਪਾ ਸਰਕਾਰ ਨੇ ਬੀਤੇ ਦਿਨੀਂ ਕੈਬਿਨੇਟ ਮੀਟਿੰਗ ਵਿੱਚ ਖੇਤੀ ਅਤੇ ਇਸ ਨਾਲ ਸਬੰਧਤ ਕਈ ਤਰ੍ਹਾਂ ਦੇ ਸੁਧਾਰ ਕੀਤੇ ਹਨ। ਇਨ੍ਹਾਂ ਸੁਧਾਰਾਂ ਨੂੰ ਲੈ ਕੇ ਸਿਆਸੀ ਆਗੂਆਂ, ਵਿਸ਼ਾ ਮਾਹਿਰਾਂ ਅਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸੁਧਾਰਾਂ ਨੂੰ ਅਖੌਤੀ ਸੁਧਾਰ ਕਾਰਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਸੁਧਾਰ ਦੇਸ਼ ਦੇ ਸੰਘੀ ਢਾਂਚ ਨੂੰ ਖ਼ਤਮ ਕਰਨ ਵੱਲ ਇੱਕ ਕਦਮ ਹੈ।

chandigarh, Center govrment is attack on federal structure , punjab cm captain amrinder singh
ਖੇਤੀ ਸੁਧਾਰਾਂ ਦੇ ਨਾਂ 'ਤੇ ਕੇਂਦਰ ਸੰਘੀ ਢਾਂਚੇ ਦੀ ਘੁੱਟ ਰਿਹਾ ਹੈ ਸੰਘੀ: ਕੈਪਟਨ

By

Published : Jun 5, 2020, 8:27 PM IST

ਚੰਡੀਗੜ੍ਹ: ਕੇਂਦਰ ਦੀ ਭਾਜਪਾ ਸਰਕਾਰ ਨੇ ਬੀਤੇ ਦਿਨੀਂ ਕੈਬਿਨੇਟ ਮੀਟਿੰਗ ਵਿੱਚ ਖੇਤੀ ਅਤੇ ਇਸ ਨਾਲ ਸਬੰਧਤ ਕਈ ਤਰ੍ਹਾਂ ਦੇ ਸੁਧਾਰ ਕੀਤੇ ਹਨ। ਇਨ੍ਹਾਂ ਸੁਧਾਰਾਂ ਨੂੰ ਲੈ ਕੇ ਸਿਆਸੀ ਆਗੂਆਂ , ਵਿਸ਼ਾ ਮਾਹਿਰਾਂ ਅਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸੁਧਾਰਾਂ ਨੂੰ ਅਖੌਤੀ ਸੁਧਾਰ ਕਾਰਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਸੁਧਾਰ ਦੇਸ਼ ਦੇ ਸੰਘੀ ਢਾਂਚ ਨੂੰ ਖ਼ਤਮ ਕਰਨ ਵੱਲ ਇੱਕ ਕਦਮ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਧੇ ਹੋਏ ਕਿਹਾ ਕਿ ਇਸ ਨਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਵਿਵਸਥਾ ਦੇ ਖਾਤਮੇਂ ਦਾ ਮੁੱਢ ਬੱਝੇਗਾ ਅਤੇ ਸੂਬੇ ਦੇ ਕਿਸਾਨਾਂ ਅੰਦਰ ਬੇਚੈਨੀ ਪੈਦਾ ਹੋਵੇਗੀ।

ਭਾਰਤ ਦੇ ਸੰਵਿਧਾਨ ਤਹਿਤ ਸੁਰੱਖਿਅਤ ਸੂਬਿਆਂ ਦੇ ਅਧਿਕਾਰਾਂ ਨੂੰ ਦਬਾਉਣ ਵਾਲੇ ਕੇਂਦਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਭਾਰਤ ਸਰਕਾਰ ਦੇ ਮੁਲਕ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਕਦਮ ਖਿਲਾਫ ਲੜੇਗਾ, ਜਿਸ ਨਾਲ ਸੂਬੇ ਦੇ ਮਜ਼ਬੂਤ ਖੇਤੀ ਉਤਪਾਦਨ ਅਤੇ ਮੰਡੀਕਰਨ ਦੇ ਪ੍ਰਬੰਧ ਵਿੱਚ ਸਿੱਧਾ ਜਾਂ ਨੁਕਸਾਨਦਾਇਕ ਦਖਲ ਦਿੱਤਾ ਜਾ ਰਿਹਾ ਹੋਵੇ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹਾ ਫੈਸਲਾ ਮੁਲਕ ਦੀ ਅੰਨ ਸੁਰੱਖਿਆ, ਜਿਸ ਨੂੰ ਬਹਾਲ ਰੱਖਣ ਲਈ ਹਰੀ ਕ੍ਰਾਂਤੀ ਤੋਂ ਹੀ ਪੰਜਾਬ ਦੇ ਨਿਰਸਵਾਰਥ ਕਿਸਾਨਾਂ ਨੇ ਸਖ਼ਤ ਮਿਹਨਤ ਕੀਤੀ ਹੈ । ਇਸ ਨੂੰ ਬੁਰੀ ਤਰ੍ਹਾਂ ਅਤੇ ਨਾਂਹਪੱਖੀ ਢੰਗ ਨਾਲ ਪ੍ਰਭਾਵਿਤ ਕਰੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਭਾਰਤ ਦਾ ਸੰਘੀ ਢਾਂਚਾ ਕੇਂਦਰ ਅਤੇ ਸੂਬਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾ ਨੂੰ ਸਪੱਸ਼ਟ ਰੂਪ ਵਿੱਚ ਨਿਰਧਾਰਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਵਿਵਸਥਾ ਤਹਿਤ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਪਾਸ ਅਜਿਹਾ ਕਾਨੂੰਨ ਬਣਾਉਣ ਲਈ ਕੋਈ ਸ਼ਕਤੀਆਂ ਨਹੀਂ ਜਿਸ ਨਾਲ ਖੇਤੀਬਾੜੀ ਉਤਪਾਦਨ, ਮਾਰਕੀਟਿੰਗ ਅਤੇ ਪ੍ਰੋਸੈਸਿੰਗ ਦੀ ਗਤੀਸ਼ੀਲਤਾ ਨਾਲ ਨਜਿੱਠਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਮਸਲੇ ਸੂਬਿਆਂ ਦੇ ਹਨ ਜਿਨ੍ਹਾਂ ਨੂੰ ਸੂਬੇ ਨਿੱਜੀ ਪੱਧਰ 'ਤੇ ਬਿਹਤਰੀ ਨਾਲ ਨਜਿੱਠ ਸਕਦੇ ਹਨ। ਉਨ੍ਹਾਂ ਕਿਹਾ ਕਿ , '' ਕਿਸਾਨੀ ਪੈਦਾਵਰ, ਵਪਾਰ ਅਤੇ ਵਣਜ ( ਉੱਥਾਨ ਅਤੇ ਸਹੂਲਤ) ਆਰਡੀਨੈਂਸ-2020 ਕੇਂਦਰ ਸਰਕਾਰ ਦੀ ਪੱਧਰ 'ਤੇ ਉੱਚ ਦਰਜੇ ਦਾ ਨਾਂਹ-ਪੱਖੀ ਫੈਸਲਾ ਹੈ''।

ਇਸ ਤੱਥ 'ਤੇ ਜ਼ੋਰ ਦਿੰਦਿਆਂ ਕਿ ਇਹ ਫੈਸਲਾ ਪੰਜਾਬ ਨੂੰ ਨੁਕਸਾਨ ਪਹੁੰਚਾਏਗਾ, ਮੁੱਖ ਮੰਤਰੀ ਨੇ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਦੇ ਅਚਾਨਕ ਫੈਸਲੇ ਲੈਣ ਅਤੇ ਰਾਜਾਂ ਦਾ ਪੱਖ ਜਾਣੇ ਵਗੈਰ ਇਨ੍ਹਾਂ ਨੂੰ ਸੂਬਿਆਂ 'ਤੇ ਥੋਪਣ ਦੀ ਆਦਤ ਸੂਬੇ ਦੇ ਸੰਘੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਹੈ।

ਆਪਣੇ ਬਿਆਨ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਦੌਰਾਨ ਕੇਂਦਰ ਸਰਕਾਰ ਦੇ ਅਜਿਹੇ ਕਦਮ ਆਰਥਿਕ, ਸਮਾਜਿਕ, ਕਾਨੂੰਨ ਅਤੇ ਵਿਵਸਥਾ ਲਈ ਗੰਭੀਰ ਨਤੀਜੇ ਪੈਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਕੋਈ ਲਾਭ ਨਹੀਂ ਅਤੇ ਇਸ ਕਾਨੂੰਨੀ ਤਬਦੀਲੀ ਨਾਲ ਕਿਸਾਨਾਂ ਦਾ ਵਪਾਰੀਆਂ ਹੱਥੋਂ ਨੁਕਸਾਨ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਝਗੜਿਆਂ ਦੇ ਨਿਪਟਾਰੇ ਲਈ ਕੋਈ ਵਿਵਸਥਾ ਨਹੀਂ ਬਣਾਈ ਗਈ ਅਤੇ ਨਾ ਹੀ ਸੂਬਾ ਸਰਕਾਰਾਂ ਨਾਲ ਇਸ ਸਬੰਧੀ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਜਿਨ੍ਹਾਂ ਨੂੰ ਕੇਂਦਰ ਦੇ ਜਲਦਬਾਜ਼ੀ 'ਚ ਉਠਾਏ ਇਸ ਕਦਮ ਦੇ ਨਤੀਜੇ ਭੁਗਤਣ ਲਈ ਛੱਡ ਦਿੱਤਾ ਗਿਆ ਹੈ।

ਇਸ ਕਾਨੂੰਨ ਨੂੰ ਕਿਸਾਨ ਭਾਈਚਾਰੇ, ਜਿਨ੍ਹਾਂ ਦੇ ਹਿੱਤਾਂ ਨੂੰ ਐਨ.ਡੀ.ਏ. ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਗਾਤਾਰ ਅਣਗੌਲਿਆ ਕੀਤਾ ਹੈ, ਨਾਲ ਇਕ ਕੋਝਾ ਮਜ਼ਾਕ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਲਈ ਅਤਿ ਲੋੜੀਂਦੇ ਸੁਧਾਰਾਂ ਦੇ ਯੁੱਗ ਦੀ ਸ਼ੁਰੂਆਤ ਕਰਨ ਤੋਂ ਕੋਹਾਂ ਦੂਰੀ ਵਾਲੇ ਇਨ੍ਹਾਂ ਐਲਾਨਾਂ ਨੂੰ ਇਸ ਖੇਤਰ ਨੂੰ ਇਕਮੁੱਠ ਰੱਖਣ ਵਾਲੀਆਂ ਪ੍ਰਕ੍ਰਿਆਵਾਂ ਅਤੇ ਵਿਵਸਥਾਵਾਂ 'ਤੇ 'ਡੂੰਘੀ ਸੱਟ ਮਾਰਨ ਵਾਲੀ ਸਪੱਸ਼ਟ ਅਤੇ ਜ਼ਾਹਰਾ ਵਿਉਂਤ ਕਿਹਾ ਹੈ।

ABOUT THE AUTHOR

...view details