ਚੰਡੀਗੜ੍ਹ:ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਬਹੁ ਕਰੋੜੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਦੇਸ਼ ਦੇ ਗ੍ਰਹਿ ਮੰਤਰੀ ਨੇ ਕਈ ਅਹਿਮ ਫੈਸਲੇ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਕੇਂਦਰ ਦੇ ਸਰਵਿਸ ਨਿਯਮ ਲਾਗੂ (center service rules will apply to chandigarh employees) ਹੋਣਗੇ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀ ਸੇਵਾ ਮੁਕਤੀ ਹੱਦ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ।
ਸ਼ਾਹ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਸੇਵਾ ਮੁਕਤੀ ਦੀ ਉਮਰ 58 ਸਾਲ ਤੋਂ ਵਧਾ ਕੇ 60 ਸਾਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਪੰਜਾਬ ਦੇ ਸੇਵਾ ਨਿਯਮ ਲਾਗੂ ਹੁੰਦੇ ਸਨ ਜਿਸ ਤੋਂ ਬਾਅਦ ਹੁਣ ਕੇਂਦਰ ਨੇ ਫੈਸਲਾ ਲੈਂਦਿਆਂ ਕੇਂਦਰੀ ਨਿਯਮ ਲਾਗੂ ਕਰ ਦਿੱਤੇ ਹਨ। ਲਾਗੂ ਕੀਤੇ ਇੰਨ੍ਹਾਂ ਨਿਯਮਾਂ ਨੂੰ ਲੈਕੇ ਭਲਕੇ ਤੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।