ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ: ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੰਮ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਦੇ ਹੋ ਚੁੱਕੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ(CEO asked to identify new voters) ਤਾਂ ਜੋ ਯੋਗ ਵੋਟਰਾਂ ਦੀ 100% ਭਰਤੀ ਨੂੰ ਯਕੀਨੀ ਬਣਾਇਆ ਜਾ ਸਕੇ(CEO S. Karuna Raju held meeting)।
ਵੱਖ-ਵੱਖ ਵਿਭਾਗਾਂ ਦੀ ਲਈ ਮੀਟਿੰਗ
ਸੀ.ਈ.ਓ ਡਾ. ਰਾਜੂ ਵਧੀਕ ਸੀ.ਈ.ਓ. ਅਮਿਤ ਕੁਮਾਰ ਦੇ ਨਾਲ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਤਕਨੀਕੀ ਸਿੱਖਿਆ, ਰੁਜ਼ਗਾਰ ਉਤਪਤੀ, ਖੇਡਾਂ, ਮੈਡੀਕਲ ਸਿੱਖਿਆ, ਸਿਹਤ ਅਤੇ ਪਰਿਵਾਰ ਭਲਾਈ, ਸਕੂਲ ਸਿੱਖਿਆ, ਉੱਚ ਸਿੱਖਿਆ, ਕਿਰਤ ਵਿਭਾਗ ਅਤੇ ਸਮਾਜਿਕ ਨਿਆਂ ਸ਼ਕਤੀਕਰਨ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਤਿੰਨ ਮੈਂਬਰੀ ਕਮੇਟੀ ਬਣਾਈ
ਜ਼ਿਕਰਯੋਗ ਹੈ ਕਿ ਸੀਈਓ ਨੇ 21 ਦਸੰਬਰ ਨੂੰ ਨਵੇਂ ਵੋਟਰਾਂ ਦੀ ਪਛਾਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਸੀ। ਸੀਈਓ ਡਾ: ਰਾਜੂ ਨੇ ਕਿਹਾ ਕਿ ਇਨ੍ਹਾਂ ਵਿਭਾਗਾਂ ਕੋਲ ਨੌਜਵਾਨ ਵੋਟਰਾਂ ਦਾ ਸਾਰਾ ਡਾਟਾ ਮੌਜੂਦ ਹੈ ਅਤੇ ਜੇਕਰ ਇਹ ਵਿਭਾਗ ਸੀਈਓ ਦਫ਼ਤਰ ਨਾਲ ਮਿਲ ਕੇ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਮਦਦ ਕਰ ਸਕਦੇ ਹਨ।