ਚੰਡੀਗੜ੍ਹ:ਵਿਧਾਨ ਸਭਾ ਚੋਣਾਂ 2022 (Assembly Elections 2022) ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਵਿਧਾਨ ਸਭਾ ਚੋਣਾਂ (Assembly elections) ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ ਗਈ।ਰਿਟਰਨਿੰਗ ਅਫ਼ਸਰ (Returning Officer) ਤੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ।
ਉਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੇ ਨਾਮ ਆਦਿ ਸਪਸ਼ਟ ਪੜ੍ਹ ਹੁੰਦੇ ਹੋਣ, ਪਖਾਨਿਆਂ ਦੀ ਸਾਫ਼ ਸਫ਼ਾਈ,ਪੀਣ ਵਾਲੇ ਪਾਣੀ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕਰਨ ਲਈ ਕਿਹਾ।ਸੀ.ਈ.ਉ. ਡਾ. ਰਾਜੂ ਨੇ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਦਾ ਹੁਕਮ ਦਿੰਦਿਆਂ ਕਿਹਾ ਕਿ ਜਿਨ੍ਹਾਂ ਬੂਥਾਂ ਵਿਚ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ ਉਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾਣ।