ਰੂਪਨਗਰ:ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਸਰਕਾਰੀ ਕਾਲਜ ਵਿਖੇ ਸਟਰਾਂਗ ਰੂਮ ਦੀ ਚੈਕਿੰਗ ਕੀਤੀ। ਮੁੱਖ ਚੋਣ ਅਫਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਬੁੱਧਵਾਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਬਣਾਏ ਗਏ ਤਿੰਨ ਹਲਕਿਆਂ ਦੇ ਸਟਰਾਂਗ ਰੂਮ ਦੀ ਚੈਕਿੰਗ (ceo inspected security arrangements at ropar) ਕੀਤੀ।
ਉਨ੍ਹਾਂ ਇਸ ਮੌਕੇ ਹਾਜ਼ਰ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਸੋਨਾਲੀ ਗਿਰੀ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ, ਰੂਪਨਗਰ ਵਿਧਾਨ ਸਭਾ ਹਲਕਾ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ‘ਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰੱਖੀ ਜਾਵੇ।
ਜ਼ਿਲ੍ਹਾ ਚੋਣ ਅਫਸਰ ਨੇ ਮੁੱਖ ਚੋਣ ਅਫਸਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨੇਂ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਵਲੋਂ ਸਟਰਾਂਗ ਰੂਮਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾਂਦੀ ਹੈ ਅਤੇ ਯਕੀਨੀ ਕੀਤਾ ਜਾਂਦਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਅੱਜ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਰਿਟਰਨਿੰਗ ਅਫਸਰ, ਨੋਡਲ ਅਫਸਰਾਂ ਅਤੇ ਹੋਰ ਤਕਨੀਕੀ ਸਟਾਫ ਨੇ ਪ੍ਰੀ-ਕਾਊਂਟਿੰਗ ਸਿਖਲਾਈ ਵੀ ਲਈ ਹੈ।